Latest News
ਜ਼ਹਿਰੀਲੀ ਸ਼ਰਾਬ; ਮਰਨ ਵਾਲਿਆਂ ਦੀ ਗਿਣਤੀ 62 ਹੋਈ

Published on 01 Aug, 2020 10:59 AM.

ਅੰਮ੍ਰਿਤਸਰ : ਅੰਮ੍ਰਿਤਸਰ, ਤਰਨ ਤਾਰਨ ਅਤੇ ਬਟਾਲਾ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 62 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚ 12 ਤਰਨ ਤਾਰਨ ਅਤੇ 1 ਅੰਮ੍ਰਿਤਸਰ ਦਾ ਵਿਅਕਤੀ ਹੈ। ਸ਼ਨੀਵਾਰ ਨੂੰ ਫਿਰ 13 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 62 ਹੋ ਗਈ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਿਪੋਰਟ 'ਚ ਦੱਸਿਆ ਜਾ ਰਿਹਾ ਹੈ ਕਿ ਇਹ ਸ਼ਰਾਬ ਅੰਮ੍ਰਿਤਸਰ ਦੇ ਮੁੱਛਲ ਪਿੰਡ 'ਚ ਬਣਾਈ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਤਿੰਨ ਜ਼ਿਲ੍ਹਿਆਂ 'ਚ 40 ਸਥਾਨਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਹਾਊਸ 'ਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪਰਵਾਰ ਵਾਲਿਆਂ ਨੇ ਹੰਗਾਮ ਕੀਤਾ ਤੇ ਦੋਸ਼ ਲਾਇਆ ਕਿ ਪੋਸਟਮਾਰਟਮ ਹਾਊਸ 'ਚ ਤਿੰਨ ਲਾਸ਼ਾਂ ਰੱਖਣ ਲਈ ਠੀਕ ਤਰ੍ਹਾਂ ਵਿਵਸਥਾ ਨਹੀਂ। ਲਾਸ਼ਾਂ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਜ਼ਮੀਨ 'ਤੇ ਹੀ ਰੱਖ ਦਿੱਤਾ ਗਿਆ ਅਤੇ ਸਾਡੇ ਕੋਲੋਂ ਹੀ ਬਰਫ਼ ਮੰਗਵਾਈ ਗਈ। ਉਥੇ ਹੀ ਥਾਣਾ ਤਰਸਿੱਕਾ ਦੇ ਐੱਸ ਅੱੈਚ ਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਤਰਨ ਤਾਰਨ 'ਚ ਸਭ ਤੋਂ ਜ਼ਿਆਦਾ 42, ਬਟਾਲਾ (ਗੁਰਦਾਸਪੁਰ) 'ਚ ਅੱਠ ਅਤੇ ਅੰਮ੍ਰਿਤਸਰ 'ਚ ਬਾਰਾਂ ਲੋਕਾਂ ਦੀ ਮੌਤ ਹੋਈ ਹੈ। ਵੀਰਵਾਰ ਨੂੰ ਅੰਮ੍ਰਿਤਸਰ 'ਚ ਸੱਤ ਲੋਕਾਂ ਦੀ ਜਾਨ ਗਈ ਸੀ। ਸ਼ਨੀਵਾਰ ਨੂੰ 13 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਦੋ ਦਿਨ 'ਚ 10 ਪਿੰਡਾਂ ਅਤੇ ਦੋ ਸ਼ਹਿਰੀ ਇਲਾਕਿਆਂ 'ਚ 62 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕਾਂ ਦੀ ਹਾਲਤ ਹੁਣ ਵੀ ਗੰਭੀਰ ਹੈ। ਮਰਨ ਵਾਲੇ ਲੋਕ ਜ਼ਿਆਦਾਤਰ ਮਜ਼ਦੂਰ ਹਨ। ਤਰਨ ਤਾਰਨ 'ਚ ਸਭ ਤੋਂ ਜ਼ਿਆਦ ਲੋਕਾਂ ਦੀ ਜਾਨ ਲੈਣ ਵਾਲੀ ਸ਼ਰਾਬ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ 'ਚ ਤਿਆਰ ਕੀਤੀ ਗਈ ਸੀ। ਇਹ ਪਿੰਡ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਲਈ ਬਦਨਾਮ ਹੈ। ਸ਼ਰਾਬ ਬਣਾਉਣ ਵਾਲੇ ਇਸ 'ਚ ਨਾ ਸਿਰਫ਼ ਅਲਕੋਹਲ ਦੀ ਮਾਤਰਾ ਜ਼ਿਆਦਾ ਪਾਉਂਦੇ ਸਨ, ਬਲਕਿ ਯੂਰੀਆ ਖਾਦ ਦਾ ਵੀ ਇਸਤੇਮਾਲ ਕਰਦੇ ਹਨ। ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਪੀੜਤਾਂ ਦੇ ਪਰਵਾਰਕ ਮੈਂਬਰ ਬਿਆਨ ਦਰਜ ਕਰਾਉਣ ਲਈ ਸਾਹਮਣੇ ਨਹੀਂ ਆ ਰਹੇ, ਪਰ ਪੁਲਸ ਉਨ੍ਹਾਂ ਨੂੰ ਸਹਿਯੋਗ ਲਈ ਪ੍ਰੇਰਿਤ ਕਰ ਰਹੀ ਹੈ।

73 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper