Latest News
9 ਨੂੰ ਕਿਸਾਨ ਪੂਰੇ ਭਾਰਤ 'ਚ ਪ੍ਰਦਰਸ਼ਨ ਕਰਨਗੇ

Published on 02 Aug, 2020 10:35 AM.


ਸ਼ਾਹਕੋਟ (ਗਿਆਨ ਸੈਦਪੁਰੀ)
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕੇਮਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੋਗਾ ਵਿਖੇ ਸ਼ਹੀਦ ਨਛੱਤਰ ਸਿੰਘ ਭਵਨ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਬਲਕਰਨ ਸਿੰਘ ਬਰਾੜ ਸੂਬਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਕੀਤੀ। ਸਭ ਤੋਂ ਪਹਿਲਾ ਸ਼ਹੀਦ ਊਧਮ ਸਿੰਘ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਮੀਟਿੰਗ ਵਿੱਚ ਲਏ ਗਏ ਫੈਸਲਿਆ ਅਤੇ 9 ਅਗਸਤ ਦੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਪੰਜਾਬ ਚੈਪਟਰ ਦੇ ਕਨਵੀਨਰ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਐਲਾਨੇ 9 ਅਗਸਤ ਦੇ ਦੇਸ਼-ਵਿਆਪੀ ਪ੍ਰੋਗਰਾਮ ਦਾ ਮੁੱਖ ਨਾਅਰਾ 'ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਓਂ ਖੇਤੀ ਛੱਡੋ' ਹੋਵੇਗਾ। ਯਾਦ ਰਹੇ ਕਿ 9 ਅਗਸਤ 1942 ਨੂੰ 'ਅੰਗਰੇਜ਼ੋ ਭਾਰਤ ਛੱਡੋ' ਦੇ ਨਾਅਰੇ ਹੇਠ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਇਸੇ ਸੰਦਰਭ ਵਿੱਚ ਪੂਰੇ ਭਾਰਤ ਵਿੱਚ 9 ਮੰਗਾਂ ਦਾ ਚਾਰਟਰ ਬਣਾਇਆ ਗਿਆ ਹੈ। ਇਸ ਨੂੰ ਇੱਕ ਚਿੱਠੀ ਦੇ ਰੂਪ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ 'ਚ ਸ਼ਾਮਲ 250 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਰਿਹਾ ਹੈ। 9 ਅਗਸਤ ਨੂੰ ਸਾਰੇ ਭਾਰਤ ਵਿੱਚ ਧਰਨੇ, ਮੁਜ਼ਾਹਰੇ, ਰੋਸ ਮਾਰਚ ਤੇ ਰੈਲੀਆਂ ਕੀਤੇ ਜਾਣਗੇ।
ਉਨ੍ਹਾ ਦੱਸਿਆ ਕਿ ਪੰਜਾਬ ਚੈਪਟਰ ਵਿੱਚ ਸ਼ਾਮਲ 10 ਕਿਸਾਨ ਜਥੇਬੰਦੀਆ 10 ਅਗਸਤ ਨੂੰ ਸਾਰੇ ਪੰਜਾਬ ਵਿੱਚ ਅਸੈਂਬਲੀ ਅਤੇ ਸੰਸਦ ਦੇ ਚੁਣੇ ਹੋਏ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਆ ਦੇ ਦਫਤਰਾਂ ਜਾਂ ਘਰਾਂ ਤੱਕ ਮੋਟਰਸਾਇਕਲਾਂ, ਕਾਰਾਂ, ਜੀਪਾਂ, ਸਕੂਟਰਾਂ, ਸਕੂਟਰੀਆਂ 'ਤੇ ਸਵਾਰ ਹੋ ਕੇ ਰੋਸ ਮਾਰਚ ਕਰਨ ਉਪਰੰਤ ਉਨ੍ਹਾਂ ਨੂੰ ਭਾਰਤ ਭਰ ਦੇ ਕਿਸਾਨਾਂ ਦੇ ਮਸਲਿਆਂ ਸਬੰਧੀ ਇੱਕ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਭਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ, ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਜਨਰਲ ਸਕੱਤਰ ਹਰਜੀਤ ਸਿੰਘ ਰਵੀ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਸੂਰਤ ਸਿੰਘ ਧਰਮਕੋਟ, ਆਜ਼ਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ ਅਤੇ ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ ਹਾਜ਼ਰ ਸਨ।

173 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper