Latest News
ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਲਾਨ
ਹਰਿਆਣਾ ਦੇ ਸਿੱਖਾਂ ਦੇ ਇੱਕ ਧੜੇ ਦੀ ਮੰਗ ਪ੍ਰਵਾਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ \'ਚ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਅੱਜ ਕੈਥਲ ਵਿਖੇ ਇੱਕ ਸਿੱਖ ਸੰਮੇਲਨ ਨੂੰ ਸੰਬੋਧਨ ਕਰਦਿਆਂ ਹੁੱਡਾ ਨੇ ਵੱਖਰੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਵਿਧਾਨ ਸਭਾ \'ਚ ਇਸ ਬਾਰੇ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾ ਦੱਸਿਆ ਕਿ ਵੱਖਰੀ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਬਾਰੇ ਬਿੱਲ 11 ਜੁਲਾਈ ਨੂੰ ਵਿਧਾਨ ਸਭਾ \'ਚ ਪੇਸ਼ ਕਰਕੇ ਕਾਨੂੰਨ ਬਣਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਾਂਗਰਸ ਨੇ 2004 ਅਤੇ 2009 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਆਪਣੇ ਚੋਣ ਮੈਨੀਫੈਸਟੋ \'ਚ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਵੱਖਰੀ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ। ਹੁੱਡਾ ਨੇ ਕਿਹਾ ਕਿ ਅੱਜ ਸੂਬੇ ਦੇ ਸਿੱਖਾਂ ਦੀ ਲੰਮੇ ਸਮੇਂ ਤੋਂ ਲਮਕਦੀ ਆ ਰਹੀ ਮੰਗ ਪੂਰੀ ਹੋ ਗਈ ਹੈ। ਸ੍ਰੀ ਹੁੱਡਾ ਨੇ ਕਿਹਾ ਕਿ ਸਰਕਾਰ ਨੂੰ ਹਰਿਆਣਾ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਹੱਕ \'ਚ ਲੱਖਾਂ ਹਲਫ਼ਨਾਮੇ ਮਿਲੇ, ਪਰ ਹਰਿਆਣਾ \'ਚੋਂ ਇਸ ਦੇ ਵਿਰੋਧ \'ਚ ਇੱਕ ਵੀ ਹਲਫ਼ਨਾਮਾ ਨਹੀਂ ਮਿਲਿਆ। ਉਨ੍ਹਾ ਕਿਹਾ ਕਿ ਹਰਿਆਣਾ ਦੇ ਵਿਕਾਸ \'ਚ ਸਿੱਖਾਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾ ਦੀ ਸਰਕਾਰ ਹਰਿਆਣਾ \'ਚ ਘੱਟ ਗਿਣਤੀ ਭਾਈਚਾਰੇ ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ।rnਜ਼ਿਕਰਯੋਗ ਹੈ ਕਿ ਹਰਿਆਣਾ \'ਚ 72 ਇਤਿਹਾਸਕ ਗੁਰਦੁਵਾਰੇ ਹਨ, ਜਿਨ੍ਹਾਂ ਦਾ ਪ੍ਰਬੰਧ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਸੀ, ਪਰ ਹਰਿਆਣਾ ਲਈ ਵੱਖਰੀ ਕਮੇਟੀ ਬਣਨ ਨਾਲ ਇਹਨਾਂ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ \'ਚ ਆ ਜਾਵੇਗਾ।rnਹਰਿਆਣਾ ਲਈ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਨੁਕਤਾਚੀਨੀ ਕਰਦਿਆਂ ਹੁੱਡਾ ਨੇ ਕਿਹਾ ਕਿ ਉਨ੍ਹਾ ਨੂੰ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਸਿੱਖ ਸੰਮੇਲਨ \'ਚ ਮੌਜੂਦ ਸੰਗਤਾਂ ਨੇ ਵੱਖਰੀ ਕਮੇਟੀ ਦੇ ਗਠਨ ਬਾਰੇ ਹੁੱਡਾ ਦੇ ਐਲਾਨ ਦਾ ਜੈਕਾਰਿਆਂ ਨਾਲ ਸੁਆਗਤ ਕੀਤਾ।rnਸਿੱਖ ਸੰਮੇਲਨ \'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਹਰਿਆਣਾ ਦੇ ਖ਼ਜ਼ਾਨਾ ਮੰਤਰੀ ਹਰਮਹਿੰਦਰ ਸਿੰਘ ਚੱਠਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ, ਨਵੀਨ ਜਿੰਦਲ, ਕਾਂਗਰਸ ਤਰਜਮਾਨ ਰਣਦੀਪ ਸਿੰਘ ਸੂਰਜੇਵਾਲਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਵੱਖਰੀ ਕਮੇਟੀ ਕਈ ਜ਼ਬਰਦਸਤ ਮੁਹਿੰਮ ਚਲਾਉਣ ਵਾਲੇ ਸੂਬੇ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਸਮੇਤ ਸੂਬੇ ਭਰ ਤੋਂ ਆਏ ਸਿੱਖ ਮੌਜੂਦ ਸਨ। ਮੁੱਖ ਮੰਤਰੀ ਵੱਲੋਂ ਵੱਖਰੀ ਕਮੇਟੀ ਦੇ ਗਠਨ ਦਾ ਐਲਾਨ ਕੀਤੇ ਜਾਣ ਮਗਰੋਂ ਝੀਂਡਾ, ਨਲਵੀ ਅਤੇ ਦੂਜੇ ਸਿੱਖ ਆਗੂਆਂ ਨੇ ਹੁੱਡਾ ਦਾ ਧੰਨਵਾਦ ਕੀਤਾ।rnਇਸ ਤੋਂ ਪਹਿਲਾ ਮੁੱਖ ਮੰਤਰੀ ਸ੍ਰੀ ਹੁੱਡਾ ਨੂੰ ਵੱਖਰੀ ਕਮੇਟੀ ਦੇ ਗਠਨ ਦੇ ਵਿਰੋਧੀਆਂ ਵੱਲੋਂ ਸਿੱਖ ਸੰਮੇਲਨ ਵਾਲੀ ਥਾਂ ਦੇ ਬਾਹਰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ, ਪਰ ਹਰਿਆਣਾ ਪੁਲਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੰਚ ਤੋਂ ਬੋਲਦਿਆਂ ਹਰਿਆਣਾ ਦੇ ਵਿੱਤ ਮੰਤਰੀ ਹਰਮਹਿੰਦਰ ਸਿੰਘ ਚੱਠਾ ਨੇ ਵੀ ਸੂਬੇ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੀ ਮੰਗ ਦੀ ਹਮਾਇਤ ਕੀਤੀ।rnਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਿੱਖ ਭਾਈਚਾਰੇ ਦੀ ਸਿਫ਼ਤ ਨਾਲ ਕਰਦਿਆਂ ਕਿਹਾ ਕਿ ਦੇਸ਼ ਦੀ ਅਜ਼ਾਦੀ \'ਚ ਸਿੱਖ ਭਾਈਚਾਰੇ ਦੀ ਬੇਹੱਦ ਅਹਿਮ ਭੂਮਿਕਾ ਸੀ ਅਤੇ ਅਜ਼ਾਦੀ ਮਗਰੋਂ ਵੀ ਭਾਈਚਾਰੇ ਨੇ ਦੇਸ਼ ਦੇ ਵਿਕਾਸ \'ਚ ਅਹਿਮ ਯੋਗਦਾਨ ਪਾਇਆ।rnਹਰਿਆਣਾ ਦੇ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੇ ਕਿਹਾ ਕਿ ਜਦੋਂ ਹਰਿਆਣਾ ਦੀ ਕਮੇਟੀ ਲਈ ਉਹਨਾਂ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਗਈ ਸੀ ਤਾਂ ਸਾਰੇ ਪਹਿਲੂਆਂ \'ਤੇ ਵਿਚਾਰ ਕਰਨ ਉਪਰੰਤ ਹੀ ਵੱਖਰੀ ਕਮੇਟੀ ਬਣਾਉਣ ਦੀ ਸਿਫਾਰਸ਼ ਕੀਤੀ ਗਈ ਸੀ। ਜਦਂੋ ਹਰਿਆਣਾ ਬਣਾਇਆ ਗਿਆ ਸੀ ਤਾਂ ਅਕਾਲੀ ਇਹ ਕਹਿੰਦੇ ਸਨ ਕਿ ਮਰਨ ਦਿਉ ਇਹਨਾਂ ਨੂੰ ਭੁੱਖੇ, ਪਰ ਅੱਜ ਸ੍ਰੀ ਹੁੱਡਾ ਦੀ ਮਿਹਨਤ ਸਦਕਾ ਹਰਿਆਣਾ ਇੱਕ ਨੰਬਰ ਦਾ ਸੂਬਾ ਬਣ ਗਿਆ ਹੈ ਅਤੇ ਇਥੇ ਵੱਸਦੇ ਸਿੱਖ ਵੀ ਖੁਸ਼ਹਾਲ ਹਨ। ਹਰਿਆਣਾ ਕਾਂਗਰਸ ਦੇ ਪ੍ਰਧਾਨ ਸ੍ਰੀ ਅਸ਼ੋਕ ਤੰਵਰ ਨੇ ਕਿਹਾ ਕਿ ਹੁੱਡਾ ਸਰਕਾਰ ਨੇ ਹਮੇਸ਼ਾ ਹੀ ਸਿੱਖਾਂ ਦਾ ਸਾਥ ਦਿੱਤਾ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸੰਸਕ੍ਰਿਤੀ ਸਿੱਖ ਸਮਾਜ ਦੇ ਬਗੈਰ ਅਧੂਰੀ ਮੰਨੀ ਜਾਵੇਗੀ। ਇਸੇ ਤਰ੍ਹਾਂ ਸੂਰਜੇਵਾਲਾ ਨੇ ਕਿਹਾ ਕਿ ਹਰਿਆਣਾ ਦੀ ਵੱਖਰੀ ਕਮੇਟੀ ਸਿੱਖਾਂ ਦਾ ਬੁਨਿਆਦੀ ਹੱਕ ਹੈ ਤੇ ਉਹ ਮੁੱਖ ਮੰਤਰੀ ਨੂੰ ਸਿਫਾਰਸ਼ ਕਰਦੇ ਹਨ ਕਿ ਇਸ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨਗੀ ਦਿੱਤੀ ਜਾਵੇ। ਹਰਿਆਣਾ ਕਮੇਟੀ (ਐਡਹਾਕ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ ਜਨਰਲ ਸਕੱਤਰ ਸ੍ਰੀ ਦੀਦਾਰ ਸਿੰਘ ਨਲਵੀ ਨੇ ਮੁੱਖ ਮੰਤਰੀ ਵੱਲਂੋ ਕੀਤੇ ਗਏ ਐਲਾਨ ਦਾ ਸੁਆਗਤ ਕਰਦਿਆਂ ਕਿਹਾ ਕਿ ਹੁੱਡਾ ਨੇ ਸਿੱਖਾਂ ਨੂੰ ਗੁਰਧਾਮਾਂ ਦੀ ਸੇਵਾ ਦੇ ਕੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਜਿਸ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਹਨਾਂ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਪੁੱਜੇ ਸਿੱਖਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਹਰਿਆਣੇ ਦੇ ਸਿੱਖਾਂ ਨੇ ਅੱਜ ਇੰਨਾ ਵੱਡਾ ਇਕੱਠ ਕਰਕੇ ਦੱਸ ਦਿੱਤਾ ਹੈ ਕਿ ਹਰਿਆਣੇ ਦੇ ਸਿੱਖ ਆਪਣੇ ਹੱਕਾਂ ਤੇ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ।

328 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper