Latest News
ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਸੰਵਾਦ ਰਚਾਵਾਂਗੇ : ਮਨੋਜ ਸਿਨਹਾ

Published on 07 Aug, 2020 09:25 AM.

ਸ੍ਰੀਨਗਰ : ਮਨੋਜ ਸਿਨਹਾ ਨੇ ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਨਵੇਂ ਲੈਫਟੀਨੈਂਟ ਗਵਰਨਰ ਵਜੋਂ ਸਹੁੰ ਚੁੱਕਣ ਦੇ ਬਾਅਦ ਕਿਹਾ ਕਿ ਪ੍ਰਸ਼ਾਸਨ ਬੇਯਕੀਨੀ ਦੀ ਸਥਿਤੀ ਅਤੇ ਦਹਿਸ਼ਤਗਰਦੀ ਦੇ ਖਤਰੇ ਨੂੰ ਖਤਮ ਕਰਨ ਲਈ ਲੋਕਾਂ ਨਾਲ ਸਿੱਧਾ ਸੰਵਾਦ ਰਚਾਏਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਨਹਾ ਨੇ ਕਿਹਾ ਕਿ 5 ਅਗਸਤ ਜੰਮੂ-ਕਸ਼ਮੀਰ ਦੇ ਇਤਿਹਾਸ ਦਾ ਇਕ ਅਹਿਮ ਦਿਨ ਹਨ, ਜਦੋਂ ਵਰ੍ਹਿਆਂ ਦੇ ਨਿਖੇੜੇ ਤੋਂ ਬਾਅਦ ਇਹ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਹੋਇਆ। ਆਪਣੇ ਪ੍ਰਸ਼ਾਸਨ ਦੀਆਂ ਤਰਜੀਹਾਂ ਦਾ ਜ਼ਿਕਰ ਕਰਦਿਆਂ 61 ਸਾਲਾ ਸਾਬਕਾ ਕੇਂਦਰੀ ਮੰਤਰੀ ਸਿਨਹਾ ਨੇ ਕਿਹਾ, ''ਗੱਲਬਾਤ ਦਾ ਸਾਡੇ ਕੋਲ ਕੋਈ ਏਜੰਡਾ ਨਹੀਂ ਹੈ, ਪਰ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਸੰਵਿਧਾਨ ਨੂੰ ਗੀਤਾ ਸਮਝ ਕੇ ਚੱਲਾਂਗੇ।''

155 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper