Latest News
ਨਵਾਂ ਖੇਤੀ ਬਿੱਲ ਸੰਸਦ 'ਚ ਪੇਸ਼

Published on 14 Sep, 2020 10:31 AM.


ਨਵੀਂ ਦਿੱਲੀ : ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫਸੀਲੀਟੇਸ਼ਨ) ਬਿੱਲ-2020 ਸੋਮਵਾਰ ਸੰਸਦ ਵਿਚ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਇਸ ਨਾਲ ਘੱਟੋ-ਘੱਟ ਇਮਦਾਦੀ ਭਾਅ (ਐੱਮ ਐੱਸ ਪੀ) 'ਤੇ ਕੋਈ ਅਸਰ ਨਹੀਂ ਪਵੇਗਾ। ਬਿੱਲ ਪੇਸ਼ ਹੋਣ ਤੋਂ ਬਾਅਦ ਮੋਦੀ ਸਰਕਾਰ ਵਿਚ ਭਾਈਵਾਲ ਅਕਾਲੀ ਦਲ ਕਸੂਤਾ ਫਸ ਗਿਆ ਹੈ। ਖਬਰ ਸੀ ਕਿ ਖੇਤੀ ਆਰਡੀਨੈਂਸ ਨੂੰ ਬਿੱਲ ਵਿਚ ਬਦਲਣੋਂ ਰੋਕਣ ਦੀ ਰਣਨੀਤੀ ਬਣਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨਾਲ ਲੈ ਕੇ ਸ਼ਾਮੀਂ ਹਰਿਆਣਾ ਦੀ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇ ਜੇ ਪੀ) ਦੇ ਆਗੂਆਂ ਨਾਲ ਮੀਟਿੰਗ ਕਰਨੀ ਸੀ। ਸ਼ਾਮ ਨੂੰ ਹੀ ਹਰਿਆਣਾ ਦੀ ਜਾਟ ਮਹਾਂ ਸਭਾ ਦੇ ਆਗੂਆਂ ਨੂੰ ਮਿਲਣਾ ਸੀ ਅਤੇ ਮੰਗਲਵਾਰ ਯੂ ਪੀ ਦੇ ਕਿਸਾਨ ਆਗੂਆਂ ਨਾਲ ਗੱਲ ਕਰਨੀ ਸੀ। ਜੇ ਜੇ ਪੀ ਹਰਿਆਣਾ ਵਿਚ ਭਾਜਪਾ ਨਾਲ ਮਿਲ ਕੇ ਸਰਕਾਰ ਚਲਾ ਰਹੀ ਹੈ।

182 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper