Latest News
ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਦੂਜਾ ਇਨਾਮ

Published on 16 Oct, 2020 08:19 AM.

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ ਦੇਸ਼ ਦੀ ਦੂਜੀ ਸਰਵੋਤਮ ਸੰਸਥਾ ਵਜੋਂ ਚੁਣੇ ਜਾਣ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਮਾਮਲੇ ਵਿੱਚ ਉੱਤਰੀ ਭਾਰਤ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ 'ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਸੁਸਾਇਟੀ ਦੇ ਪ੍ਰਧਾਨ ਤੇ ਰਾਜਪਾਲ ਚੇਅਰਮੈਨ ਹਨ। ਸਟੇਟ ਰੈੱਡ ਕਰਾਸ ਸੁਸਾਇਟੀ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਲਗਾ ਕੇ ਅਤੇ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਲੋਕਾਂ ਨੂੰ ਸਿਹਤ ਸੰਬੰਧੀ ਪ੍ਰੋਟੋਕੋਲਾਂ ਦੀ ਪਾਲਣਾ ਲਈ ਜਾਗਰੂਕ ਕਰਕੇ ਮਨੁੱਖਤਾ ਦੀ ਭਲਾਈ ਲਈ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੀ ਹੈ।
ਸੁਸਾਇਟੀ ਦੇ ਸਕੱਤਰ ਸੀ ਐੱਸ ਤਲਵਾੜ ਨੇ ਦੱਸਿਆ ਕਿ ਸੁਸਾਇਟੀ ਨੂੰ ਇਸ ਐਵਾਰਡ ਦਾ ਐਲਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਵੱਲੋਂ ਵੀਰਵਾਰ ਦੇਰ ਸ਼ਾਮ ਨਵੀਂ ਦਿੱਲੀ ਵਿਖੇ ਇਕ ਵਰਚੂਅਲ ਕਾਨਫਰੰਸ ਦੌਰਾਨ ਕੀਤਾ ਗਿਆ। ਇਹ ਐਵਾਰਡ ਇਸੇ ਸਾਲ ਸ਼ੁਰੂ ਕੀਤੇ ਗਏ ਹਨ ਅਤੇ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਨੂੰ 2019-20 ਲਈ ਐਵਾਰਡ ਵਾਸਤੇ ਚੁਣਿਆ ਗਿਆ ਹੈ। ਉਹਨਾ ਦੱਸਿਆ ਕਿ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਦੀ ਕਾਰਗੁਜ਼ਾਰੀ ਦਾ 28 ਮਾਪਦੰਡਾਂ 'ਤੇ ਮੁਲਾਂਕਣ ਕੀਤਾ ਗਿਆ, ਜਿਸ ਉਪਰੰਤ ਸੁਸਾਇਟੀ ਨੂੰ ਦੂਜੇ ਸਰਬੋਤਮ ਪੁਰਸਕਾਰ ਅਤੇ 30 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਆ ਗਿਆ। ਉਨ੍ਹਾ ਦੱਸਿਆ ਕਿ ਪਹਿਲਾ ਇਨਾਮ ਗੁਜਰਾਤ ਨੂੰ, ਜਦੋਂ ਕਿ ਤੀਜਾ ਸਥਾਨ ਤਾਮਿਲਨਾਡੂ ਨੂੰ ਮਿਲਿਆ ਹੈ।

118 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper