Latest News
ਕੰਗਨਾ 'ਤੇ ਫਿਰਕੂ ਤਣਾਅ ਫੈਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ ਕਰਨ ਦਾ ਆਦੇਸ਼

Published on 17 Oct, 2020 11:13 AM.


ਮੁੰਬਈ : ਮੁੰਬਈ ਦੀ ਬਾਂਦਰਾ ਕੋਰਟ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਸੰਪ੍ਰਦਾਇਕ ਨਫ਼ਰਤ ਫੈਲਾਉਣ ਦੇ ਦੋਸ਼ 'ਚ ਐੱਫ ਆਈ ਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ 'ਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ 'ਚ ਕੰਗਨਾ ਦੇ ਟਵੀਟ ਨੂੰ ਭੜਕਾਊ ਦੱਸਦੇ ਹੋਏ ਉਸ 'ਤੇ ਐੱਫ਼ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਬਾਂਦਰਾ ਕੋਰਟ 'ਚ ਇਸ ਪਟੀਸ਼ਨ ਨੂੰ ਮੁੰਨਾ ਵਰਾਲੀ ਅਤੇ ਸਾਹਿਲ ਅਸ਼ਰਫ਼ ਸੈਯਦ ਨੇ ਦਾਖ਼ਲ ਕੀਤਾ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਆਪਣੇ ਟਵੀਟ ਦੇ ਜ਼ਰੀਏ ਬਾਲੀਵੁੱਡ 'ਚ ਹਿੰਦੂ-ਮੁਸਲਿਮ ਭਾਈਚਾਰੇ ਵਿੱਚ ਝਗੜਾ ਕਰਾਉਣ ਦੀ ਕੋਸ਼ਿਸ਼ ਕਰਦੀ ਹੈ। ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਕੰਗਨਾ ਦੇ ਬਿਆਨਾਂ ਅਤੇ ਉਸ ਦੇ ਟਵੀਟ ਜ਼ਰੀਏ ਦੋਵਾਂ ਭਾਈਚਾਰਿਆਂ ਵਿਚਾਲੇ ਨਫ਼ਰਤ ਵਧਦੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਲਗਾਤਾਰ ਬਾਲੀਵੁੱਡ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਤੋਂ ਲੈ ਕੇ ਟੀ ਵੀ ਤੱਕ ਕੰਗਨਾ ਹਰ ਜਗ੍ਹਾ ਬਾਲੀਵੁੱਡ ਖਿਲਾਫ਼ ਬਿਆਨਬਾਜ਼ੀ ਕਰ ਰਹੀ ਹੈ। ਲਗਾਤਾਰ ਬਾਲੀਵੁੱਡ ਨੂੰ ਨੇਪੋਟਿਜ਼ਮ ਅਤੇ ਫੇਵਰੇਟਿਜ਼ਮ ਦਾ ਅੱਡਾ ਦੱਸ ਰਹੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਅੱਜ ਇਸ ਮਾਮਲੇ 'ਤੇ ਸੁਣਵਾਈ ਹੋਈ। ਬਾਂਦਰਾ ਕੋਰਟ ਨੇ ਇਸ ਮਾਮਲੇ 'ਚ ਕੰਗਨਾ ਖਿਲਾਫ਼ ਐੱਫ਼ ਆਈ ਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਕੰਗਨਾ ਅਕਸਰ ਹੀ ਆਪਣੇ ਟਵੀਟ ਅਤੇ ਬਿਆਨਾਂ ਨੂੰ ਲੈ ਕੇ ਵਿਵਾਦਾਂ 'ਚ ਰਹਿੰਦੀ ਹੈ।

93 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper