Latest News
ਮੋਦੀ ਸਰਕਾਰ ਬਹੁਤ ਵੱਡੀ ਗਲਤੀ ਕਰ ਬੈਠੀ : ਅਰਸ਼ੀ

Published on 18 Oct, 2020 10:35 AM.


ਬੁਢਲਾਡਾ (ਅਸ਼ੋਕ ਲਾਕੜਾ)
31 ਕਿਸਾਨ ਜਥੇਬੰਦੀਆਂ ਵੱਲੋਂ ਆਰੰਭੇ ਸੰਘਰਸ਼ ਅਧੀਨ ਖੇਤੀਬਾੜੀ ਵਿਰੋਧੀ ਕਨੂੰਨਾਂ ਅਤੇ ਬਿਜਲੀ ਐਕਟ 2020 ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਰਿਲਾਇੰਸ ਪੰਪ ਬੁਢਲਾਡਾ ਅੱਗੇ ਜਾਰੀ ਧਰਨੇ 'ਤੇ ਪੁੱਜੇ ਖੱਬੇ ਪੱਖੀ ਆਗੂ  ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਹਰ ਵਰਗ ਨਾਲ ਧੱਕੇਸ਼ਾਹੀ ਕਰਦੀ ਆ ਰਹੀ ਕੇਂਦਰ ਦੀ ਮੋਦੀ ਸਰਕਾਰ ਨੇ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਦੇ ਚੱਕਰ 'ਚ ਹੁਣ ਕਿਸਾਨਾਂ ਨੂੰ ਵੰਗਾਰਨ ਦੀ ਬਹੁਤ ਵੱਡੀ ਗਲਤੀ ਕਰ ਲਈ ਹੈ, ਜਿਸ ਲਈ ਇਸ ਸਰਕਾਰ ਨੂੰ ਅੱਜ ਨਹੀਂ ਤਾਂ ਕੱਲ੍ਹ ਮੂੰਹ ਦੀ ਖਾਣੀ ਪਵੇਗੀ। ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗ੍ਹੜ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਦਰਸ਼ਨ ਸਿੰਘ ਗੁਰਨੇ ਕਲਾਂ ਤੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਵਰ੍ਹੇ ਨੇ ਕਿਹਾ ਕਿ ਜੇਕਰ ਪੰਜਾਬ ਦੀ ਜਰਖੇਜ਼ ਜ਼ਮੀਨ 'ਤੇ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਦੀ ਸਾਜ਼ਿਸ਼ ਕਾਮਯਾਬ ਹੁੰਦੀ ਹੈ ਤਾਂ ਬੀਤੇ ਵੇਲੇ 'ਤੇ ਪਛਤਾਵਾ ਕਰਨ ਤੋਂ ਇਲਾਵਾ ਸਾਡੇ ਪੱਲੇ ਕੁਝ ਨਹੀਂ ਬਚਣਾ। ਉਨ੍ਹਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਸੰਘਰਸ਼ਾਂ ਦੇ ਲੇਖੇ ਲਗਾਏ ਕੁਝ ਕੁ ਪਲ ਹੀ ਤੁਹਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਮੂੰਹ ਦੀ ਰੋਟੀ ਸੁਰੱਖਿਅਤ ਕਰ ਸਕਦੇ ਹਨ।
ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੀਤਾ ਰਾਮ ਗੋਬਿੰਦਪੁਰਾ, ਨਛੱਤਰ ਸਿੰਘ ਉੱਡਤ ਸੈਦੇਵਾਲਾ, ਦਿਲਬਾਗ ਸਿੰਘ ਗੱਗੀ, ਸੁਖਦੇਵ ਸਿੰਘ ਬੋੜਾਵਾਲ, ਭੁਪਿੰਦਰ ਸਿੰਘ ਗੁਰਨੇ ਕਲਾਂ, ਪ੍ਰਸ਼ੋਤਮ ਸਿੰਘ ਗਿੱਲ, ਬਲਦੇਵ ਸਿੰਘ ਪਿਪਲੀਆਂ ਤੇ ਜਸਕਰਨ ਸਿੰਘ ਆਦਿ ਨੇ ਵੀ ਵਿਚਾਰ ਪ੍ਰਗਟ ਕੀਤੇ।

116 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper