Latest News
ਫਾਜ਼ਿਲਕਾ 'ਚ ਸਰੇਆਮ ਹੱਤਿਆ

Published on 29 Oct, 2020 11:28 AM.


ਫਾਜ਼ਿਲਕਾ (ਕ੍ਰਿਸ਼ਨ ਸਿੰਘ)
ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਲਾਧੂਕਾ ਦੇ ਨੇੜੇ ਪਿੰਡ ਭੰਬਾ ਵੱਟੂ ਦੇ ਨਜ਼ਦੀਕ ਸੈਦੋਕੇ ਮੋੜ ਕੋਲ ਦੋ ਅਣਪਛਾਤਿਆਂ ਵੱਲੋਂ ਇਕ ਵਿਅਕਤੀ ਨੂੰ ਵੀਰਵਾਰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਮੰਡੀ ਲਾਧੂਕਾ ਦੇ ਨਜ਼ਦੀਕ ਪੈਂਦੇ ਪਿੰਡ ਚੱਕ ਮੁਹੰਮਦੇ ਦਾ ਰਹਿਣ ਵਾਲਾ ਸੀ ਅਤੇ ਕਿਸੇ ਕੰਮ ਤੋਂ ਹੋ ਕੇ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ। ਇਸ ਵਾਰਦਾਤ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ ਅਤੇ ਆਪਣਾ ਮੋਟਰ ਸਾਈਕਲ ਛੱਡ ਕੇ ਮ੍ਰਿਤਕ ਦਾ ਮੋਟਰ ਸਾਈਕਲ ਲੈ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਰਛਪਾਲ ਸਿੰਘ ਵਾਸੀ ਪਿੰਡ ਮੁਹੰਮਦ ਵਾਲਾ ਵਜੋਂ ਹੋਈ ਹੈ, ਜੋ ਲਾਧੂਕਾ ਮੰਡੀ ਵਿਖੇ ਇਕ ਸ਼ੈਲਰ 'ਤੇ ਡਰਾਈਵਰੀ ਦਾ ਕੰਮ ਕਰਦਾ ਸੀ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਫਿਲਹਾਲ ਪੁਲਸ ਵੱਲੋਂ ਜਾਂਚ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਜਲਾਲਾਬਾਦ ਵਿਖੇ ਇਕ ਨੌਜਵਾਨ ਨੂੰ ਘਰੋਂ ਬਾਹਰ ਕੱਢ ਕੇ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਆਏ ਦਿਨ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਤੋਂ ਬਾਅਦ ਹੁਣ ਚਿੱਟੇ ਇਸ ਤਰ੍ਹਾਂ ਵਿਅਕਤੀ ਦਾ ਕਤਲ ਹੋਣਾ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।

163 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper