Latest News
ਦਰਦਨਾਕ ਸੜਕ ਹਾਦਸੇ 'ਚ ਤਿੰਨ ਮੌਤਾਂ

Published on 20 Nov, 2020 11:25 AM.

ਬਠਿੰਡਾ/ਰਾਮਪੁਰਾ
(ਪਰਵਿੰਦਰਜੀਤ ਸਿੰਘ)
ਬਠਿੰਡਾ-ਚੰਡੀਗੜ੍ਹ ਰੋਡ ਸਥਿਤ ਪਿੰਡ ਜੇਠੂਕੇ ਨੇੜੇ ਵਾਪਰੇ ਖ਼ਤਰਨਾਕ ਸੜਕ ਹਾਦਸੇ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 2 ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌਲੀਵਾਲਾ ਦਾ ਗੁਰਇਕਬਾਲ ਸਿੰਘ ਆਪਣੀ ਕਾਰ 'ਤੇ ਸਵਾਰ ਹੋ ਕੇ ਬਠਿੰਡਾ ਤੋਂ ਸੰਗਰੂਰ ਨੂੰ ਜਾ ਰਿਹਾ ਸੀ ਕਿ ਜਦੋਂ ਉਨ੍ਹਾਂ ਦੀ ਗੱਡੀ ਪਿੰਡ ਜੇਠੂਕੇ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਸਿੱਟੇ ਵਜੋਂ ਗੁਰਇਕਬਾਲ ਸਿੰਘ ਸਮੇਤ ਉਸ ਦੇ ਇਕ ਸਾਥੀ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂਕਿ ਦੋ ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਸਹਾਰਾ ਜਨਸੇਵਾ ਰਾਮਪੁਰਾ ਦੇ ਮੈਂਬਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ, ਪਰ ਡਾਕਟਰਾਂ ਨੇ ਦੋ ਜ਼ਖ਼ਮੀਆਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਇਕ ਵਿਅਕਤੀ ਦੀ ਰਾਮਪੁਰਾ ਹਸਪਤਾਲ 'ਚ ਹੀ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।

107 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper