Latest News
ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਕੀਤਾ ਤਲਬ

Published on 21 Nov, 2020 11:16 AM.


ਨਵੀਂ ਦਿੱਲੀ : ਭਾਰਤ ਨੇ ਸ਼ਨੀਵਾਰ ਨੂੰ ਦਿੱਲੀ 'ਚ ਪਾਕਿਸਤਾਨ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਵੱਲੋਂ ਹਾਲ ਹੀ 'ਚ ਜੰਮੂ ਕਸ਼ਮੀਰ ਨੂੰ ਲੈ ਕੇ ਰਚੀ ਗਈ ਸਾਜ਼ਿਸ਼ ਖਿਲਾਫ਼ ਇੱਕ ਮਜ਼ਬੂਤ ਵਿਰੋਧ ਦਰਜ ਕਰਾਇਆ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਹਸਨ ਖਾਨ ਨੂੰ ਤਲਬ ਕੀਤਾ ਅਤੇ ਮੰਗ ਕੀਤੀ ਕਿ ਪਾਕਿਸਤਾਨ ਆਪਣੇ ਖੇਤਰ ਤੋਂ ਸਰਗਰਮ ਅੱਤਵਾਦੀਆਂ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਦੀ ਨੀਤੀ ਤੋਂ ਦੂਰ ਰਹੇ ਅਤੇ ਅੱਤਵਾਦ ਸੰਗਠਨਾਂ ਨੂੰ ਹਮਲੇ ਲਈ ਬੁਨਿਆਦੀ ਢਾਂਚੇ ਨੂੰ ਖ਼ਤਮ ਕਰੇ।
ਭਾਰਤ ਨੇ ਮੰਗ ਕੀਤੀ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣ ਦੀ ਆਪਣੀ ਨੀਤੀ ਤੋਂ ਬਾਜ਼ ਆਵੇ ਅਤੇ ਅੱਤਵਾਦੀ ਸੰਗਠਨਾਂ ਦੇ ਟਿਕਾਣਿਆਂ ਨੂੰ ਨਸ਼ਟ ਕਰੇ। ਭਾਰਤ ਨੇ ਆਪਣੀ ਪੁਰਾਣੀ ਮੰਗ ਦੁਹਰਾਉਂਦੇ ਹੋਏ ਕਿਹਾ ਕਿ ਪਾਕਿਸਤਾਨ ਆਪਣੀ ਧਰਤੀ ਨੂੰ ਭਾਰਤ ਦੇ ਖਿਲਾਫ਼ ਕਿਸੇ ਤਰ੍ਹਾਂ ਦੇ ਅੱਤਵਾਦ ਫੈਲਾਉਣ ਲਈ ਇਸਤੇਮਾਲ ਨਾ ਹੋਣ ਦੇਵੇ, ਆਪਣੇ ਵਾਅਦੇ ਅਤੇ ਅੰਤਰਰਾਸ਼ਟਰੀ ਸਮਝੌਤੇ ਦਾ ਪਾਲਣ ਕਰੇ। ਵਿਦੇਸ਼ ਮੰਤਰਾਲੇ ਨੇ ਸਾਫ਼ ਕੀਤਾ ਕਿ ਭਾਰਤ ਸਰਕਾਰ ਅੱਤਵਾਦ ਖਿਲਾਫ਼ ਲੜਾਈ 'ਚ ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਹਰ ਸੰਭਵ ਕਦਮ ਉਠਾਏਗੀ।

60 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper