Latest News
ਦਿੱਲੀ ਚੱਲੋ ਪ੍ਰੋਗਰਾਮ ਪ੍ਰਤੀ ਪਿੰਡਾਂ 'ਚ ਭਾਰੀ ਉਤਸ਼ਾਹ : ਅਰਸ਼ੀ

Published on 21 Nov, 2020 11:19 AM.


ਬੁਢਲਾਡਾ (ਅਸ਼ੋਕ ਲਾਕੜਾ)
ਪੰਜਾਬ ਵਿੱਚ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਵਿਰੋਧੀ ਅਤੇ ਦੇਸ਼ ਨੂੰ ਮੁੜ ਗੁਲਾਮੀ ਵੱਲ ਧੱਕਣ ਵਾਲੇ ਕਾਨੂੰਨਾਂ ਖਿਲਾਫ਼ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਮੋਰਚਾ ਨਿਰਵਿਘਨ ਚੱਲ ਰਿਹਾ ਹੈ। ਸ਼ਨੀਵਾਰ ਕਿਸਾਨਾਂ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਕੁਲਦੀਪ ਸਿੰਘ ਚੱਕ ਭਾਈਕੇ, ਪਰਸ਼ੋਤਮ ਸਿੰਘ ਗਿੱਲ, ਦਰਸ਼ਨ ਸਿੰਘ ਗੁਰਨੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸੁਖਦੇਵ ਸਿੰਘ ਬੋੜਾਵਾਲ, ਜਸਕਰਨ ਸਿੰਘ ਸ਼ੇਰ ਖਾਂ ਵਾਲਾ, ਸੱਤਪਾਲ ਸਿੰਘ ਬਰੇ, ਜਸਵੰਤ ਸਿੰਘ ਬੀਰੋਕੇ, ਪ੍ਰਗਟ ਸਿੰਘ ਕਣਕਵਾਲ, ਅਮਰੀਕ ਸਿੰਘ ਮੰਦਰਾਂ ਤੇ ਜਸਵੀਰ ਸਿੰਘ ਭੱਠਲ  ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂਆਂ ਕਿਹਾ ਕਿ ਦੇਸ਼ ਭਰ ਵਿੱਚ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਜ਼ਬਰਦਸਤ ਲਹਿਰ ਬਣ ਰਹੀ ਹੈ ਤੇ ਮੋਦੀ ਸਰਕਾਰ ਵਿਰੁੱਧ ਸਾਰੇ ਵਰਗਾਂ ਵਿੱਚ ਭਾਰੀ ਰੋਸ ਹੈ। ਸੀ ਪੀ ਆਈ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਕਿਹਾ ਕਿ 26 ਅਤੇ 27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਪ੍ਰਤੀ ਪਿੰਡਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਕਿਸਾਨ ਆਗੂਆਂ ਨੇ ਇਸ ਸੰਬੰਧੀ ਪਿੰਡ ਪੱਧਰ 'ਤੇ ਰਾਬਤਾ ਬਣਾਇਆ ਹੋਇਆ ਹੈ। ਸ੍ਰੀ ਅਰਸ਼ੀ ਨੇ ਇਸ ਖੇਤਰ ਦੇ ਪਿੰਡਾਂ 'ਚ ਮੀਟਿੰਗਾਂ ਕੀਤੀਆਂ। ਪਿੰਡ ਦਾਤੇਵਾਸ ਵਿਖੇ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਦਿੱਲੀ ਪ੍ਰੋਗਰਾਮ ਤੋਂ ਬਾਅਦ ਦੇਸ਼ ਭਰ ਵਿੱਚ ਇਨ੍ਹਾਂ ਕਾਨੂੰਨਾਂ ਖਿਲਾਫ਼ ਜ਼ਬਰਦਸਤ ਲਹਿਰ ਖੜੀ ਹੋਵੇਗੀ, ਜੋ ਮੋਦੀ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕਰ ਦੇਵੇਗੀ। ਇਸ ਮੌਕੇ ਅਮਰੀਕ ਸਿੰਘ, ਗੁਰਜੀਤ ਸਿੰਘ, ਕਰਨੈਲ ਸਿੰਘ, ਸੁਰਿੰਦਰ ਪਾਲ, ਮੁਖਤਿਆਰ ਸਿੰਘ, ਗੁਰਤੇਜ ਸਿੰਘ, ਗੁਰਦਿਆਲ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ, ਹਰਬੰਸ ਸਿੰਘ ਅਤੇ ਸੀਤਾ ਰਾਮ ਗੋਬਿੰਦਪੁਰਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਮੌਜੂਦ ਸਨ। ਇਸ ਦੌਰਾਨ ਪਿੰਡ ਵਾਸੀਆਂ ਨੇ ਦਿਲ ਖੋਲ੍ਹ ਕੇ ਦਿੱਲੀ ਪ੍ਰੋਗਰਾਮ ਲਈ ਆਰਥਕ ਸਹਿਯੋਗ ਵੀ ਦਿੱਤਾ।

247 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper