ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾਉਣ ਦੇ ਦਿੱਤੇ ਸੁਝਾਅ/ ਹੁਕਮ ਮਗਰੋਂ ਕਿਸਾਨ ਆਗੂਆਂ ਨੇ ਸੋਮਵਾਰ ਨੂੰ ਕਿਹਾ ਕਿ ਜੇ ਸਰਕਾਰ ਜਾਂ ਸੁਪਰੀਮ ਕੋਰਟ ਨਵੇਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਵੀ ਲਾਉਂਦੇ ਹਨ ਤਾਂ ਉਹ ਆਪਣੇ ਸੰਘਰਸ਼ ਨੂੰ ਪਹਿਲਾਂ ਵਾਂਗ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣਾ ‘ਨਿੱਜੀ ਨਜ਼ਰੀਆ ਸਾਂਝਾ ਕਰ ਰਹੇ ਹਨ’ ਤੇ ਉਨ੍ਹਾਂ ਦਾ ਇਹ ਵਿਚਾਰ ਹੈ ਕਿ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਇਸ ਮਸਲੇ ਦਾ ਹੱਲ ਨਹੀਂ, ਕਿਉਂਕਿ ਇਹ ਅਮਲ ਕੁਝ ਨਿਰਧਾਰਿਤ ਸਮੇਂ ਲਈ ਹੀ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ—ਅਸੀਂ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਵਾਗਤ ਕਰਦੇ ਹਾਂ, ਪਰ ਕਿਸਾਨ ਅੰਦੋਲਨ ਨੂੰ ਖਤਮ ਕਰਨਾ ਕੋਈ ਵਿਕਲਪ ਨਹੀਂ ਅਤੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਸਿਰਫ ਨਿਰਧਾਰਿਤ ਸਮੇਂ ਲਈ ਹੀ ਹੈ.....ਜਦੋਂ ਤੱਕ ਸੁਪਰੀਮ ਕੋਰਟ ਇਸ ਮਸਲੇ ’ਤੇ ਮੁੜ ਗੌਰ ਨਹੀਂ ਕਰਦੀ। ਚੜੂਨੀ ਨੇ ਸਾਫ ਕਰ ਦਿੱਤਾ ਕਿ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੁਕੰਮਲ ਰੂਪ ’ਚ ਰੱਦ ਕਰਵਾਉਣਾ ਚਾਹੁੰਦੇ ਹਨ। ਸੁਪਰੀਮ ਕੋਰਟ ਜਾਂ ਸਰਕਾਰ ਵੱਲੋਂ ਕਾਨੂੰਨਾਂ ਦੇ ਅਮਲ ’ਤੇ ਰੋਕ ਲਾਉਣ ਦੇ ਬਾਵਜੂਦ ਅੰਦੋਲਨ ਜਾਰੀ ਰਹੇਗਾ।
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਕਾਨੂੰਨਾਂ ’ਤੇ ਰੋਕ ਕੋਈ ਵੱਡੀ ਗੱਲ ਨਹੀਂ। ਮਾਨਸਾ ਨੇ ਕਿਹਾ—ਅਸੀਂ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹਾਂ ਕਿ ਇਹ ਕਾਨੂੰਨ ਸੰਵਿਧਾਨਕ ਤੌਰ ’ਤੇ ਵਾਜਬ ਨਹੀਂ ਤੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।
ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਹ ਅੰਦੋਲਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨਾਲ ਸ਼ੁਰੂ ਹੋਇਆ ਸੀ ਤੇ ਇਹ ਲੜਾਈ ਜਿੱਤਣ ਨਾਲ ਹੀ ਖਤਮ ਹੋਵੇਗਾ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨ ਆਗੂ ਆਪਣੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ ਤੇ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਏ ਜਾਣ ਮਗਰੋਂ ਹੀ ਰਸਮੀ ਜਵਾਬ-ਦਾਅਵਾ ਦਾਖਲ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਕਾਨੂੰਨਾਂ ’ਤੇ ਰੋਕ ਲਾਉਣ ਬਾਰੇ ਕੀਤੀ ਜਾ ਰਹੀ ਵਿਚਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਕਨੂੰਨਾਂ ’ਤੇ ਸਿਰਫ਼ ਰੋਕ ਲਾਉਣ ਦੀ ਨਹÄ, ਸਗੋਂ ਇਨ੍ਹਾਂ ਨੂੰ ਮੁਕੰਮਲ ਤੌਰ ’ਤੇ ਰੱਦ ਕਰਨ ਦੀ ਹੈ। ਇਹ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਹਰ ਹਾਲ ਜਾਰੀ ਰਹੇਗਾ ਤੇ ਕੋਈ ਵੀ ਫ਼ੈਸਲਾ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਉੱਪਰ ਦੀ ਨਹÄ ਹੋ ਸਕਦਾ। ਸੂਬਾ ਕਮੇਟੀ ਦੀ ਤਰਫੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੋਮਵਾਰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਮਸਲੇ ਨੂੰ ਹੱਲ ਨਾ ਕਰ ਸਕਣ ’ਤੇ ਕੇਂਦਰ ਸਰਕਾਰ ਨੂੰ ਪਾਈ ਝਾੜ ਸਵਾਗਤਯੋਗ ਹੈ ਤੇ ਇਹ ਕਿਸਾਨ ਸੰਘਰਸ਼ ਦੀ ਪ੍ਰਾਪਤੀ ਹੈ। ਕਾਨੂੰਨ ਬਣਾਉਣ ਤੇ ਪਾਸ ਕਰਨ ਦੇ ਅਮਲ ਦੌਰਾਨ ਕਿਸਾਨਾਂ ਦੀ ਸ਼ਮੂਲੀਅਤ ਨਾ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮਾਰੀਆਂ ਗਈਆਂ ਇਹ ਝਿੜਕਾਂ ਮੋਦੀ ਹਕੂਮਤ ਦੇ ਧੱਕੜ ਵਿਹਾਰ ਦੀ ਪੁਸ਼ਟੀ ਕਰਦੀਆਂ ਹਨ। ਕਿਸਾਨਾਂ ਪ੍ਰਤੀ ਬੇਲਾਗਤਾ ਦੇ ਰਵੱਈਏ ਦੀ ਪੁਸ਼ਟੀ ਕਰਦੀਆਂ ਹਨ ਤੇ ਕਿਸਾਨਾਂ ਦੇ ਸੰਘਰਸ਼ ਦੀ ਵਾਜਬੀਅਤ ਨੂੰ ਹੋਰ ਸਥਾਪਤ ਕਰਦੀਆਂ ਹਨ।
ਮੋਦੀ ਹਕੂਮਤ ਦੇ ਬੇ-ਬੁਨਿਆਦ ਦਾਅਵਿਆਂ ਨੂੰ ਰੱਦ ਕਰਦਿਆਂ ਅਦਾਲਤ ਨੂੰ ਕਹਿਣਾ ਪਿਆ ਹੈ ਕਿ ਉਸ ਨੂੰ ਇਨ੍ਹਾਂ ਕਾਨੂੰਨਾਂ ਦੇ ਹੱਕ ’ਚ ਕਿਸਾਨਾਂ ਦੀ ਕੋਈ ਜ਼ਰਾ ਜਿੰਨੀ ਆਵਾਜ਼ ਵੀ ਸੁਣਾਈ ਨਹÄ ਦਿੱਤੀ।
ਆਗੂਆਂ ਸਪੱਸ਼ਟ ਕੀਤਾ ਕਿ ਉਹ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ ਕਮੇਟੀ ਦਾ ਗਠਨ ਕਰਨ ਦੇ ਵਿਚਾਰ ਨਾਲ ਸਹਿਮਤ ਨਹÄ, ਕਿਉਂਕਿ ਇਕ ਪਾਸੇ ਸੁਪਰੀਮ ਕੋਰਟ ਦੀ ਇਹ ਦਲੀਲ ਹੈ ਕਿ ਮੁਲਕ ਦੇ ਕਿਸਾਨਾਂ ਅੰਦਰ ਅਜਿਹਾ ਕੋਈ ਵੀ ਵਿਚਾਰ ਮੌਜੂਦ ਨਹÄ, ਜੋ ਕਾਨੂੰਨਾਂ ਦੀ ਜ਼ਰੂਰਤ ਦਾ ਦਾਅਵਾ ਕਰਦਾ ਹੋਵੇ ਤਾਂ ਫਿਰ ਸੁਪਰੀਮ ਕੋਰਟ ਕਿਸ ਵਿਚਾਰ-ਚਰਚਾ ਖਾਤਰ ਕਮੇਟੀ ਦੇ ਗਠਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਕਮੇਟੀ ਦੀ ਜ਼ਰੂਰਤ ਨਹÄ, ਕਿਉਂਕਿ ਮੁਲਕ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਆਪਣੇ ਹਿੱਤਾਂ ਦੇ ਵਿਰੋਧੀ ਐਲਾਨ ਚੁੱਕੇ ਹਨ। ਇਹ ਕਾਨੂੰਨ ਗ਼ੈਰ-ਸੰਵਿਧਾਨਕ ਹਨ ਤੇ ਸਮਾਜ ਦੀ ਆਮ ਰਾਇ ਵੀ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹੈ।
ਜਥੇਬੰਦੀ ਦੀ ਸੂਬਾ ਕਮੇਟੀ ਨੇ ਕਿਹਾ ਕਿ ਸੁਪਰੀਮ ਕੋਰਟ ਲਈ ਇਹ ਮੌਕਾ ਲੋਕਾਂ ਦੀ ਜਮਹੂਰੀ ਰਜ਼ਾ ਦਾ ਸਨਮਾਨ ਕਰਨ ਰਾਹÄ ਮੁਲਕ ਅੰਦਰ ਜਮਹੂਰੀ ਪ੍ਰਕਿਰਿਆਵਾਂ ਨੂੰ ਉਗਾਸਾ ਦੇਣ ਦਾ ਮੌਕਾ ਵੀ ਬਣਦਾ ਹੈ।
ਜਦੋਂ ਦੇਸ਼ ਵਾਸੀ ਬੀਤੇ ਵਰਿ੍ਹਆਂ ਚ ਕੀਤੇ ਫੈਸਲਿਆਂ ਦੌਰਾਨ ਸੁਪਰੀਮ ਕੋਰਟ ਦੇ ਮੂੰਹੋਂ ਕਾਨੂੰਨ ਤੋਂ ਉਪਰ ਲੋਕਾਂ ਦੀਆਂ ਭਾਵਨਾਵਾਂ ਦੇ ਸਨਮਾਨ ਦੀ ਚਰਚਾ ਸੁਣ ਚੁੱਕੇ ਹੋਣ ਤਾਂ ਇਹ ਆਸ ਕਰਨੀ ਵਾਜਬ ਬਣ ਜਾਂਦੀ ਹੈ ਕਿ ਅੱਜ ਜਦੋਂ ਲੋਕਾਂ ਦੀਆਂ ਭਾਵਨਾਵਾਂ ਆਪਣੇ ਹਿੱਤਾਂ ਲਈ ਜ਼ਿੰਦਗੀਆਂ ਵਾਰਨ ਤੱਕ ਪੁੱਜ ਚੁੱਕੀਆਂ ਹੋਣ ਤਾਂ ਸੁਪਰੀਮ ਕੋਰਟ ਇਨ੍ਹਾਂ ਸਮੂਹਕ ਭਾਵਨਾਵਾਂ ਦਾ ਲਾਜ਼ਮੀ ਖ਼ਿਆਲ ਕਰੇਗੀ। ਜਥੇਬੰਦੀ ਨੇ ਆਸ ਪ੍ਰਗਟਾਈ ਕਿ ਲੋਕਾਂ ਦੀ ਸਾਂਝੀ ਰਜ਼ਾ ਨੂੰ ਸਿਰਮੌਰ ਰੱਖਦਿਆਂ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਹੇਗੀ।