Latest News
ਪਹਿਲੀ ਤੋਂ ਚੌਥੀ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੀਆਂ ਤਰੀਕਾਂ ਦਾ ਐਲਾਨ

Published on 20 Jan, 2021 10:24 AM.


ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲ੍ਹਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ | ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲ੍ਹਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ 'ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ | ਉਨਾਂ ਕਿਹਾ ਕਿ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ | ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ | ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲ੍ਹਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ 'ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ | ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ |

170 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper