ਮਾਨਸਾ (ਰੀਤਵਾਲ)
ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਗੁਰਮੀਤ ਸਿੰਘ (49) ਬੀਤੇ ਦਿਨੀਂ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ 'ਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ | ਉਸ ਨੂੰ ਸੋਮਵਾਰ ਸਵੇਰੇ ਦਿਲ ਦਾ ਦੌਰਾ ਪੈ ਗਿਆ | ਇਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ |