Latest News
ਮੁੱਖ ਮੰਤਰੀ ਨੇ ਵਰਚੁਅਲ ਤੌਰ 'ਤੇ ਜਲਿ੍ਹਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਨੀਂਹ ਪੱਥਰ ਰੱਖਿਆ

Published on 25 Jan, 2021 11:17 AM.


ਚੰਡੀਗੜ੍ਹ/ਅੰਮਿ੍ਤਸਰ (ਗੁਰਜੀਤ ਬਿੱਲਾ, ਜਸਬੀਰ ਪੱਟੀ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਜਲਿ੍ਹਆਂਵਾਲਾ ਬਾਗ ਦੁਖਾਂਤ ਦੇ ਗੰੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਵਾਰਾਂ ਨੂੰ ਇਕ ਕਵਿਤਾ 'ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ' ਰਾਹੀਂ ਭਾਵੁਕ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ ਉਤੇ ਅੰਮਿ੍ਤਸਰ ਵਿਖੇ ਜਲਿ੍ਹਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ | ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇਹ ਯਾਦਗਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਅਲੋਚਨਾ ਕਰਨ ਵਾਲਿਆਂ 'ਤੇ ਵਰ੍ਹਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ, ਜਿਸ ਨੇ ਆਜ਼ਾਦੀ ਦੇ ਸੰਘਰਸ਼ 'ਚ ਆਪਣਾ ਯੋਗਦਾਨ ਪਾਇਆ | ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾ ਕਿਹਾ ਕਿ ਉਹ ਜਲਿ੍ਹਆਂਵਾਲਾ ਬਾਗ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸਟਰੀ ਪੱਧਰ ਦੇ ਜਸ਼ਨਾਂ ਵਿਚ ਵੀ ਹਿੱਸਾ ਲੈਣਗੇ |
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ ਐੱਨ ਡੀ ਯੂ) ਵਿਖੇ ਜਲਿ੍ਹਆਂਵਾਲਾ ਬਾਗ ਚੇਅਰ ਸਥਾਪਤ ਕਰਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿੱਚੋਂ ਇੱਕ ਇਸ ਦੁਖਦਾਇਕ ਘਟਨਾ 'ਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ | ਉਹਨਾ ਕਤਲੇਆਮ ਸੰਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, 'ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਾਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ |'
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ | ਉਹਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ, ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ ਵਿਚ ਛੋਟੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾਣ |
ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿੱਚੋਂ 200-300 ਮੌਤਾਂ ਦੇ ਅੰਕੜਿਆਂ ਸੰਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸ਼ਹੀਦਾਂ ਦੇ ਨਾਂਅ ਮੌਜੂਦ ਹਨ | ਉਹਨਾ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ, ਜਿੱਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂਅ ਸਨ, ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ | ਉਹਨਾ ਸ੍ਰੀ ਚੰਨੀ ਨੂੰ ਇਹਨਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ | ਉਨ੍ਹਾ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਹਨਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ | ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਵੱਲੋਂ ਸ਼ਨਾਖਤ ਕੀਤੇ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਦੇ 492 ਪਰਵਾਰਾਂ ਵਿੱਚੋਂ 29 ਪਰਵਾਰਕ ਮੈਂਬਰਾਂ ਨੂੰ ਕਲਸ ਅਤੇ ਸ਼ਾਲ ਭੇਟ ਕਰਕੇ ਸਨਮਾਨਤ ਕੀਤਾ | ਸ਼ਨਾਖਤ ਕੀਤੇ ਗਏ ਸ਼ਹੀਦਾਂ ਵਿਚ ਖੁਸ਼ੀ ਰਾਮ, ਹਰੀ ਰਾਮ, ਸੁੰਦਰ ਸਿੰਘ ਪੁੱਤਰ ਗਿਆਨ ਸਿੰਘ, ਵਾਸੂ ਮੱਲ, ਜੈ ਨਾਰਾਇਣ, ਗੋਪਾਲ ਸਿੰਘ, ਤਾਰਾ ਚੰਦ, ਬਿਸ਼ਨ ਦਾਸ, ਬਖਸ਼ੀਸ ਸਿੰਘ, ਪ੍ਰੇਮ ਸਿੰਘ, ਬੀਬੀ ਹਰ ਕੌਰ, ਦਿਆਲ ਸਿੰਘ, ਸੁੰਦਰ ਸਿੰਘ ਪੁੱਤਰ ਨੱਥੂ, ਠਾਕੁਰ ਸਿੰਘ, ਬੂਹੜ ਸਿੰਘ ਪੁੱਤਰ ਤੇਜਾ ਸਿੰਘ, ਬੂਹੜ ਸਿੰਘ ਪੁੱਤਰ ਦੇਵਾ ਸਿੰਘ, ਝੰਡਾ ਸਿੰਘ, ਗੰਡਾ ਸਿੰਘ, ਨੱਥਾ ਸਿੰਘ, ਲਛਮਣ ਸਿੰਘ ਪੁੱਤਰ ਹੀਰਾ ਸਿੰਘ, ਬਿਸ਼ਨ ਸਿੰਘ, ਲਛਮਣ ਸਿੰਘ ਪੁੱਤਰ ਦਿਆਲ ਸਿੰਘ, ਬਾਵਾ ਸਿੰਘ, ਅਮੀ ਚੰਦ, ਚੇਤ ਸਿੰਘ, ਬੁੱਢਾ ਸਿੰਘ, ਸੋਹਣ ਸਿੰਘ, ਤਾਰਾ ਸਿੰਘ ਅਤੇ ਈਸ਼ਰ ਸਿੰਘ ਸ਼ਾਮਲ ਹਨ |
ਜਲਿ੍ਹਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ, ਰਣਜੀਤ ਐਵੀਨਿਊ, ਅੰਮਿ੍ਤਸਰ ਦੇ ਅੰਮਿ੍ਤ ਆਨੰਦ ਪਾਰਕ ਵਿਖੇ 4490 ਵਰਗ ਮੀਟਰ ਵਿੱਚ ਬਣਾਇਆ ਜਾਵੇਗਾ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ | ਇਸ ਯਾਦਗਾਰ ਨੂੰ 3.52 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ | ਇਸ ਪਵਿੱਤਰ ਯਾਦਗਾਰ ਨੂੰ ਬਣਾਉਣ ਲਈ ਸ਼ਹੀਦਾਂ ਦੇ ਰਿਸ਼ਤੇਦਾਰਾਂ ਜਾਂ ਪੰਚਾਇਤਾਂ/ ਸਰਪੰਚਾਂ/ ਕੌਾਸਲਰਾਂ ਦੁਆਰਾ ਲਿਆਂਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ |
ਇਸ ਵਿਲੱਖਣ ਯਾਦਗਾਰ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ, ਜਿਵੇਂ ਪੰਜ ਸੰਗਮਰਮਰ ਦੇ ਖੰਭ ਅਸਮਾਨ ਨੂੰ ਛੂਹ ਰਹੇ ਰਹੇ ਹੋਣ | ਇਸ ਯਾਦਗਾਰ ਦੇ 15 ਅਗਸਤ ਤੱਕ ਤਿਆਰ ਹੋਣ ਅਤੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਉਮੀਦ ਹੈ | ਨੌਜਵਾਨਾਂ ਨੂੰ ਇਸ ਦੁਖਦਾਈ ਘਟਨਾ ਨਾਲ ਜੋੜਨ ਦੇ ਉਦੇਸ਼ ਨਾਲ ਵਿਸਾਖੀ ਦੇ ਨੇੜੇ ਜੀ ਐੱਨ ਡੀ ਯੂ. ਵਲੋਂ ਸਾਹਿਤਕ ਸਮਾਗਮ ਆਯੋਜਿਤ ਕੀਤਾ ਜਾਵੇਗਾ |

252 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper