Latest News
ਹਰਿਆਣਾ ਪੁਲਸ ਨੇ ਬੇਹਤਾਸ਼ਾ ਤਸ਼ੱਦਦ ਢਾਹਿਆ : ਨੌਦੀਪ

Published on 23 Feb, 2021 10:46 AM.


ਚੰਡੀਗੜ੍ਹ : ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਨੇ ਆਪਣੀ ਜ਼ਮਾਨਤ ਅਰਜ਼ੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਦਾਅਵਾ ਕੀਤਾ ਹੈ ਕਿ ਉਸ ਨੂੰ ਸੋਨੀਪਤ ਪੁਲਸ ਨੇ ਪਿਛਲੇ ਮਹੀਨੇ ਗਿ੍ਫਤਾਰ ਕਰਨ ਤੋਂ ਬਾਅਦ ਥਾਣੇ 'ਚ ਬੁਰੀ ਤਰ੍ਹਾਂ ਕੁੱਟਿਆ ਸੀ |
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ 23 ਸਾਲਾ ਨੌਦੀਪ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੀ ਡਾਕਟਰੀ ਜਾਂਚ ਨਹੀਂ ਕਰਵਾਈ ਗਈ, ਜੋ ਫੌਜਦਾਰੀ ਜ਼ਾਬਤਾ ਦੀ ਧਾਰਾ 54 ਦੀ ਉਲੰਘਣਾ ਹੈ |
ਉਹ ਇਸ ਸਮੇਂ ਹਰਿਆਣਾ ਦੀ ਕਰਨਾਲ ਜੇਲ੍ਹ ਵਿਚ ਬੰਦ ਹੈ | ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਮਾਮਲੇ ਦੀ ਸੁਣਵਾਈ 24 ਫਰਵਰੀ ਨੂੰ ਹੋਵੇਗੀ |

107 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper