Latest News
ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਜਨ-ਸੰਪਰਕ ਮੁਹਿੰਮ ਜਾਰੀ ਰੱਖਾਂਗੇ : ਅਰਸ਼ੀ

Published on 25 Feb, 2021 11:28 AM.

ਮਾਨਸਾ : ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ ਤੇ ਮੋਦੀ ਸਰਕਾਰ ਅੰਦੋਲਨ ਨੂੰ ਕਮਜ਼ੋਰ ਅਤੇ ਫੇਲ੍ਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ | ਕਿਸਾਨ ਆਗੂਆਂ ਅਤੇ ਕਾਰਕੁੰਨਾਂ 'ਤੇ ਗੁੰਮਰਾਹ ਤੇ ਝੂਠੇ ਪ੍ਰਚਾਰ ਰਾਹੀਂ ਦੇਸ਼ ਧ੍ਰੋਹੀ ਵਰਗੇ ਝੂਠੇ ਕੇਸ ਪਾ ਰਹੀ ਹੈ, ਜੋ ਸਹਿਣਯੋਗ ਨਹੀਂ | ਅੰਦੋਲਨ ਦੀ ਮਜ਼ਬੂਤੀ ਲਈ ਜਨ ਸੰਪਰਕ ਮੁਹਿੰਮ ਰਾਹੀਂ ਲੋਕ ਜਾਗਰਤੀ ਤਹਿਤ ਜਾਰੀ ਰਹੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਜ਼ਿਲ੍ਹਾ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਸਮੇਂ ਉਹਨਾ ਕਿਹਾ ਕਿ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨ ਦੇਸ਼ ਦੇ ਹਰ ਵਰਗ ਲਈ ਘਾਤਿਕ ਸਿੱਧ ਹੋਣਗੇ, ਜਿਸ ਖਿਲਾਫ ਅਤੇ ਉਹਨਾ ਨੂੰ ਰੱਦ ਕਰਾਉਣ ਲਈ ਹਰ ਵਰਗ ਦੀ ਅੰਦੋਲਨ ਵਿੱਚ ਸ਼ਮੂਲੀਅਤ ਤੇ ਸੰਘਰਸ਼ ਸਮੇਂ ਦੀ ਮੁੱਖ ਲੋੜ ਹੈ | ਸਾਥੀ ਅਰਸ਼ੀ ਨੇ ਮੋਦੀ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅੰਬਾਨੀ, ਅਡਾਨੀਆਂ ਨੂੰ ਦੇਸ਼ ਲੁਟਾਉਣ ਲਈ ਗੈਰ ਸੰਵਿਧਾਨਕ ਤਰੀਕੇ ਰਾਹੀਂ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਉਹਨਾ ਸਮੁੱਚੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਅੰਦੋਲਨ ਵਿੱਚ ਡਟੇ ਰਹਿਣ |
ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਲੋਕ ਅੰਦੋਲਨ ਬਣ ਚੁੱਕਾ ਹੈ ਤੇ ਕਾਲੇ ਕਾਨੂੰਨ ਰੱਦ ਕਰਾਉਣ ਤੱਕ ਜਾਰੀ ਰਹੇਗਾ | ਇਸ ਸਮੇਂ ਜ਼ਿਲ੍ਹਾ ਸਹਾਇਕ ਸਕੱਤਰ ਸੀਤਾ ਰਾਮ ਗੋਬਿੰਦਪੁਰਾ, ਵੇਦ ਪ੍ਰਕਾਸ਼ ਬੁਢਲਾਡਾ, ਰੂਪ ਢਿੱਲੋਂ, ਦਲਜੀਤ ਮਾਨਸ਼ਾਹੀਆ, ਮਲਕੀਤ ਮੰਦਰਾਂ, ਮਨਜੀਤ ਕੌਰ ਗਾਮੀਵਾਲਾ, ਕਿਰਨਾ ਰਾਣੀ ਐੱਮ ਸੀ, ਰਤਨ ਭੋਲਾ, ਦਰਸ਼ਨ ਪੰਧੇਰ, ਜੱਗਾ ਸੇਰ ਖਾਂ ਵਾਲਾ, ਰਾਜਵਿੰਦਰ ਸਿੰਘ ਚੱਕ ਭਾਈਕੇ, ਪੂਰਨ ਸਰਦੂਲਗੜ੍ਹ, ਗੁਰਤੇਜ ਬਾਜੇਵਾਲਾ, ਕਾਕਾ ਸਿੰਘ, ਬੂਟਾ ਸਿੰਘ ਐੱਫ ਸੀ ਆਈ ਆਦਿ ਆਗੂਆਂ ਨੇ ਸੰਬੋਧਨ ਕੀਤਾ |

260 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper