Latest News
ਨੌਦੀਪ ਕੌਰ ਨੂੰ ਮਿਲੀ ਜ਼ਮਾਨਤ

Published on 26 Feb, 2021 09:44 AM.

ਚੰਡੀਗੜ੍ਹ : ਕਿਰਤ ਅਧਿਕਾਰਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਦੋ ਮਾਮਲਿਆਂ 'ਚ ਜ਼ਮਾਨਤ ਦੇ ਦਿੱਤੀ | ਨੌਦੀਪ ਨੂੰ 12 ਜਨਵਰੀ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਸਨਅਤੀ ਇਕਾਈ ਦਾ ਕਥਿਤ ਤੌਰ 'ਤੇ ਘਿਰਾਓ ਕਰਨ ਤੇ ਜਬਰੀ ਉਗਰਾਹੀ ਦੇ ਮਾਮਲੇ ਵਿੱਚ ਗਿ੍ਫਤਾਰ ਕੀਤਾ ਗਿਆ ਸੀ | ਉਸ ਵਿਰੁੱਧ ਇਰਾਦਾ ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਸੀ ਤੇ ਇਸ 'ਚ ਸ਼ਿਕਾਇਤਕਰਤਾ ਕੁੰਡਲੀ ਦਾ ਐੱਸ ਐੱਚ ਓ ਸੀ | ਦੂਜੇ ਮਾਮਲੇ ਵਿੱਚ ਸ਼ਿਕਾਇਤਕਰਤਾ ਸਨਅਤੀ ਇਕਾਈ ਸੀ | ਹਾਈ ਕੋਰਟ ਨੇ ਇਸਤਗਾਸਾ ਤੇ ਬਚਾਅ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਦੋਵਾਂ ਮਾਮਲਿਆਂ ਵਿੱਚ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ |

175 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper