Latest News
ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਜਲਿ੍ਹਆਂਵਾਲਾ ਬਾਗ ਅੱਗੇ ਵਿਖਾਵਾ ਹੁਣ 23 ਨੂੰ

Published on 18 Oct, 2021 10:43 AM.


ਜਲੰਧਰ : ਜਲਿ੍ਹਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਕਰਾਉਣ ਲਈ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਬੁਲਾਈ ਮੀਟਿੰਗ 'ਚ ਗੰਭੀਰ ਵਿਚਾਰ-ਚਰਚਾ ਉਪਰੰਤ 20 ਅਕਤੂਬਰ ਜਲਿ੍ਹਆਂਵਾਲਾ ਬਾਗ ਤੱਕ ਰੋਹ ਭਰਪੂਰ ਵਿਖਾਵਾ ਕਰਕੇ ਆਜ਼ਾਦੀ ਸੰਗਰਾਮ ਦੇ ਸ਼ਾਨਾਮੱਤੇ ਇਤਿਹਾਸ ਦੀ ਮੂੰਹ ਬੋਲਦੀ ਗਵਾਹ ਕੌਮੀ ਇਬਾਦਤਗਾਹ ਨਾਲ ਛੇੜਛਾੜ ਕਰਨ ਖਿਲਾਫ਼ ਰੋਸ ਵਿਖਾਵਾ ਕਰਨ ਦਾ ਪਹਿਲਾਂ ਐਲਾਨਿਆ ਪ੍ਰੋਗਰਾਮ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਕਾਰਨ ਬਦਲ ਕੇ 23 ਅਕਤੂਬਰ ਨੂੰ ਰੱਖਿਆ ਗਿਆ ਹੈ | ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਏ ਫੈਸਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਵਾਰ-ਵਾਰ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਜਲਿ੍ਹਆਂਵਾਲਾ ਬਾਗ ਟਰੱਸਟ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਭੇਜ ਕੇ ਮੂਲ ਸਰੂਪ ਬਹਾਲ ਕਰਨ ਦੀ ਹੱਕੀ ਮੰਗ ਨੂੰ ਪ੍ਰਵਾਨ ਕਰਨ ਦਾ ਜਦੋਂ ਅਜੇ ਤੱਕ ਕੋਈ ਠੋਸ ਹੁੰਗਾਰਾ ਨਹੀਂ ਭਰਿਆ ਗਿਆ ਤਾਂ ਹੁਣ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ 23 ਅਕਤੂਬਰ ਨੂੰ ਭੰਡਾਰੀ ਪੁਲ ਅੰਮਿ੍ਤਸਰ ਇਕੱਠੇ ਹੋ ਕੇ ਜਲਿ੍ਹਆਂਵਾਲਾ ਬਾਗ ਤੱਕ ਰੋਸ ਮਾਰਚ ਕੀਤਾ ਜਾਵੇਗਾ | ਮੰਚ ਤੋਂ ਅਗਲੀਆਂ ਸਰਗਰਮੀਆਂ ਦਾ ਮੀਟਿੰਗ 'ਚ ਅਹਿਦ ਲਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ 'ਚ ਜਲਿ੍ਹਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਜਿੱਤ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ |

126 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper