Latest News
ਕਿਸਾਨਾਂ ਦੇ ਮੁੱਦੇ 'ਤੇ ਸੈਸ਼ਨ ਦਾ ਬਾਈਕਾਟ

Published on 07 Dec, 2021 10:39 AM.


ਨਵੀਂ ਦਿੱਲੀ : ਕੇਂਦਰ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਤਿਲੰਗਾਨਾ ਰਾਸ਼ਟਰ ਸਮਿਤੀ (ਟੀ ਆਰ ਐੱਸ) ਨੇ ਮੰਗਲਵਾਰ ਐਲਾਨ ਕੀਤਾ ਕਿ ਉਸ ਦੇ ਸੰਸਦ ਮੈਂਬਰ ਸੰਸਦ ਦੇ ਮੌਜੂਦਾ ਸੈਸ਼ਨ ਦੇ ਬਾਕੀ ਬਚੇ ਸਮੇਂ ਦੌਰਾਨ ਦੋਵਾਂ ਸਦਨਾਂ ਦੀ ਕਾਰਵਾਈ ਦਾ ਬਾਈਕਾਟ ਕਰਨਗੇ | ਟੀ ਆਰ ਐੱਸ ਦੇ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ 'ਚੋਂ ਵਾਕਆਊਟ ਕਰਦਿਆਂ ਸਰਕਾਰ ਵਿਰੁੱਧ ਅਤੇ ਕਿਸਾਨਾਂ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ | ਸਾਰੇ ਸੰਸਦ ਮੈਂਬਰਾਂ ਨੇ ਕਾਲੇ ਚੋਗੇ ਪਾਏ ਹੋਏ ਸਨ | ਪਾਰਟੀ ਆਗੂ ਕੇਸ਼ਵ ਰਾਓ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅਸੰਵੇਦਨਸ਼ੀਲ ਹੈ ਅਤੇ ਕਿਸਾਨ ਵਿਰੋਧੀ ਹੈ |

108 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper