Latest News
ਰਾਹੁਲ ਨੇ ਸ਼ਹੀਦ ਕਿਸਾਨਾਂ ਦੀ ਸੂਚੀ ਲੋਕ ਸਭਾ 'ਚ ਰੱਖੀ

Published on 07 Dec, 2021 10:40 AM.


ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਮੰਗਲਵਾਰ ਲੋਕ ਸਭਾ 'ਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਸਦਨ 'ਚ ਕਰੀਬ 500 ਕਿਸਾਨਾਂ ਦੀ ਸੂਚੀ ਵੀ ਰੱਖੀ ਅਤੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਇਨ੍ਹਾਂ ਲੋਕਾਂ ਦੀ ਜਾਨ ਗਈ ਹੈ | ਉਨ੍ਹਾ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਕਿਸਾਨ ਅੰਦੋਲਨ ਵਿਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ | ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਕਿਸਾਨਾਂ ਤੋਂ ਮੁਆਫੀ ਮੰਗੀ ਹੈ | ਪ੍ਰਧਾਨ ਮੰਤਰੀ ਨੇ ਮੰਨਿਆ ਕਿ ਉਨ੍ਹਾ ਨੇ ਗਲਤੀ ਕੀਤੀ ਹੈ | 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨੂੰ ਸਵਾਲ ਪੁੱਛਿਆ ਗਿਆ ਸੀ ਕਿ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ ਤਾਂ ਉਨ੍ਹਾ ਜਵਾਬ ਦਿੱਤਾ ਕਿ ਉਨ੍ਹਾ ਕੋਲ ਕੋਈ ਡਾਟਾ ਨਹੀਂ ਹੈ | ਰਾਹੁਲ ਨੇ ਕਿਹਾ, ਅਸੀਂ ਇਨ੍ਹਾਂ ਕਿਸਾਨਾਂ ਬਾਰੇ ਪਤਾ ਲਗਾਇਆ ਹੈ | ਪੰਜਾਬ ਸਰਕਾਰ ਨੇ ਸੂਬੇ ਦੇ 400 ਤੋਂ ਵੱਧ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ | ਮੈਂ ਇਨ੍ਹਾਂ ਕਿਸਾਨਾਂ ਦੀ ਸੂਚੀ ਅਤੇ ਹਰਿਆਣਾ ਦੇ ਕੁਝ ਕਿਸਾਨਾਂ ਦੀ ਸੂਚੀ ਦੇ ਰਿਹਾ ਹਾਂ, ਜਿਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ |

170 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper