Latest News
ਖਹਿਰਾ ਦੀ ਨਹੀਂ ਹੋਈ ਜ਼ਮਾਨਤ

Published on 07 Dec, 2021 10:42 AM.


ਮੁਹਾਲੀ : ਈ ਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ 'ਚ ਗਿ੍ਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਅਦਾਲਤ ਨੇ ਮੰਗਲਵਾਰ ਵੱਡਾ ਝਟਕਾ ਦਿੰਦਿਆਂ ਉਨ੍ਹਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ | ਈ ਡੀ ਦੇ ਵਕੀਲ ਨੇ ਆਪਣੀ ਦਲੀਲ ਵਿਚ ਕਿਹਾ ਕਿ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ, ਕਿਉਂਕਿ ਉਨ੍ਹਾ ਦੇ ਜੇਲ੍ਹ 'ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਤ ਹੋ ਸਕਦੀ ਹੈ | ਬੀਤੀ 3 ਦਸੰਬਰ ਨੂੰ ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿਚ ਕਰੀਬ 5 ਘੰਟੇ ਚਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਖੁੱਲ੍ਹਾ ਸਮਾਂ ਦਿੱਤਾ ਸੀ ਅਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਮੰਗਲਵਾਰ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ | ਬਚਾਅ ਪੱਖ ਦੇ ਵਕੀਲਾਂ ਨੇ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈ ਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ | ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ, ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਨ੍ਹਾ ਨੂੰ ਜੇਲ੍ਹ 'ਚੋਂ ਰਿਹਾਅ ਕੀਤਾ ਜਾਵੇ | ਇਸ ਸਮੇਂ ਸੁਖਪਾਲ ਖਹਿਰਾ ਨਿਆਂਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹਨ | ਪਿਛਲੇ ਦਿਨੀਂ ਮੁਹਾਲੀ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ੀਅਲ ਰਿਮਾਂਡ 16 ਦਸੰਬਰ ਤੱਕ ਹੋਰ ਵਧਾ ਦਿੱਤਾ ਸੀ |

213 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper