Latest News
ਪੰਜਾਬ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ : ਬੰਤ ਬਰਾੜ
ਸੀ ਪੀ ਆਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੋਟਫਤੂਹੀ ਵਿਖੇ ਜੋਗਿੰਦਰ ਸਿੰਘ, ਦਵਿੰਦਰ ਸਿੰਘ ਗਿੱਲ ਅਤੇ ਨਛੱਤਰ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਸਕੱਤਰ ਬੰਤ ਸਿੰਘ ਬਰਾੜ ਅਤੇ ਕੌਮੀ ਸਕੱਤਰ ਹਰਭਜਨ ਸਿੰਘ ਵਿਸ਼ੇਸ਼ ਤੌਰ \'ਤੇ ਹਾਜ਼ਰ ਹੋਏ। ਮੀਟਿੰਗ ਵਿਚ ਜ਼ਿਲ੍ਹਾ ਭਰ ਦੇ ਸਰਗਰਮ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਪਾਰਟੀ ਦੇ ਸਮੂਹ ਡੈਲੀਗੇਟਾਂ ਵੱਲੋਂ ਸੂਬਾਈ ਅਬਜ਼ਰਬਰਾਂ ਦੀ ਹਾਜ਼ਰੀ ਵਿਚ ਅਗਲੇ ਸਾਲ ਲਈ 27 ਮੈਂਬਰੀ ਜ਼ਿਲ੍ਹਾ ਕੌਂਸਲ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ, ਜਿਸ ਵਿਚ ਸਾਥੀ ਸਾਧੂ ਸਿੰਘ ਭੱਟੀ ਅਤੇ ਦਵਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਮੀਤ ਸਕੱਤਰ, ਅਮਰਜੀਤ ਸਿੰਘ ਨੂੰ ਜ਼ਿਲ੍ਹਾ ਸਕੱਤਰ ਚੁਣਿਆ ਗਿਆ। ਇਸ ਮੌਕੇ ਸੂਬਾਈ ਕਾਨਫਰੰਸ ਲਈ ਤਿੰਨ ਅਤੇ ਇੱਕ ਬਦਲਵੇਂ ਡੈਲੀਗੇਟਾਂ ਦੀ ਚੋਣ \'ਚ ਅਮਰਜੀਤ ਸਿੰਘ, ਦਵਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਅਤੇ ਨਛੱਤਰਪਾਲ ਸਿੰਘ ਨੂੰ ਸ਼ਾਮਿਲ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਬੰਤ ਸਿੰਘ ਬਰਾੜ ਨੇ ਕੌਮਾਂਤਰੀ ਹਾਲਾਤਾਂ ਬਾਰੇ ਵਿਆਖਿਆ ਕਰਦਿਆਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਖੁਲਾਸਾ ਕੀਤਾ। ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਧਾਰਮਿਕ ਕੱਟੜਤਾ ਅਤੇ ਧਰਮ ਪਰਿਵਰਤਨ ਵਰਗੇ ਅਹਿਮ ਮੁੱਦਿਆਂ ਦੀ ਪੜਚੋਲ ਕਰਦਿਆਂ ਪਬਲਿਕ ਸੈਕਟਰ, ਸਰਕਾਰੀ ਸੈਕਟਰ ਵਿਚ ਵਿਦੇਸ਼ੀ ਪੂੰਜੀ ਨਿਵੇਸ਼ ਦੀ ਖੁੱਲ੍ਹ ਦੇਣਾ, ਡਿਫੈਂਸ ਅਤੇ ਅਹਿਮ ਅਦਾਰਿਆਂ ਵਿਚ ਵਿਦੇਸ਼ੀ ਦਖਲ-ਅੰਦਾਜ਼ੀ ਅਤੇ ਬੀਮਾ, ਰੇਲਵੇ, ਊਰਜਾ ਵਰਗੇ ਅਦਾਰਿਆਂ ਦਾ ਨਿੱਜੀਕਰਨ ਵਰਗੇ ਮੁਲਾਜ਼ਮ ਵਿਰੋਧੀ ਆਰਥਿਕ ਨੀਤੀਆਂ ਦੀ ਅਲੋਚਨਾ ਕੀਤੀ।\r\nਇਸ ਮੌਕੇ ਸਾਥੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਸੰਬੰਧੀ ਕਿਹਾ ਕਿ ਅਤਿ ਦੀ ਮਹਿੰਗਾਈ ਦੌਰਾਨ ਲੋਕਾਂ ਉਪਰ ਬੇਲੋੜੇ ਟੈਕਸ ਪਾਏ ਜਾ ਰਹੇ ਹਨ, ਵਿੱਦਿਆ ਅਤੇ ਸਿਹਤ ਵਰਗੇ ਅਹਿਮ ਅਦਾਰਿਆਂ ਵਿਚ ਫੰਡਾਂ ਦੀ ਘਾਟ ਕਾਰਨ ਕਿਸੇ ਨੂੰ ਕੋਈ ਰਾਹਤ ਨਹੀਂ ਮਿਲ ਰਹੀ ਹੈ। ਟ੍ਰਾਂਸਪੋਰਟ ਅਤੇ ਸੜਕਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕੀਮਤੀ ਜਾਨਾਂ ਗੁਆਚ ਰਹੀਆਂ ਹਨ। ਕੌਮੀ ਲੋਕ ਪੱਖੀ ਨੀਤੀ ਨਹੀਂ ਬਣਾਈ ਜਾ ਰਹੀ। ਕਿਸਾਨਾਂ ਦੀਆਂ ਜਿਣਸਾਂ ਮੰਡੀਆਂ ਵਿਚ ਰੁਲ ਰਹੀਆਂ ਹਨ। ਗੰਨੇ ਦੀ ਫਸਲ ਬਰਬਾਦ ਹੋ ਰਹੀ ਹੈ ਅਤੇ ਮਿੱਲ ਮਾਲਕਾਂ ਵੱਲੋਂ ਕਿਸਾਨਾਂ ਨੂੰ ਗੰਨੇ ਦਾ ਵਾਜਬ ਮੁੱਲ ਨਾ ਦੇ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।

921 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper