Latest News
ਜਸਟਿਸ ਅਰੁਣ ਪੱਲੀ ਵੱਲੋਂ ਜੇਲ੍ਹ ਦਾ ਮੁਆਇਨਾ, ਕੈਦੀਆਂ ਦੀਆਂ ਸ਼ਿਕਾਇਤਾਂ ਸੁਣੀਆਂ
ਫ਼ਰੀਦਕੋਟ ਅਦਾਲਤਾਂ ਦੇ ਸਾਲਾਨਾ ਮੁਆਇਨੇ ਲਈ ਆਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਰੁਣ ਪੱਲੀ ਨੇ ਅੱਜ ਮਾਡਰਨ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਨਾਲ ਸੈਸ਼ਨ ਜੱਜ ਅਰਚਨਾਪੁਰੀ, ਡਿਪਟੀ ਕਮਿਸ਼ਨਰ ਮੁਹੰਮਦ ਤਇਅਬ, ਐੱਸ.ਐੱਸ.ਪੀ. ਚਰਨਜੀਤ ਸਿੰਘ ਅਤੇ ਜੇਲ੍ਹ ਅਧਿਕਾਰੀ ਵੀ ਮੌਜੂਦ ਸਨ। ਜਸਟਿਸ ਪੱਲੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦੇਣ। ਉਹਨਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਣ ਵਾਲੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇੱਕ ਦਰਜਨ ਤੋਂ ਵੱਧ ਕੈਦੀਆਂ ਨੇ ਜੇਲ੍ਹ ਪ੍ਰਬੰਧਾਂ ਬਾਰੇ ਜਸਟਿਸ ਅਰੁਣ ਪੱਲੀ ਨੂੰ ਲਿਖਤੀ ਸ਼ਿਕਾਇਤਾਂ ਵੀ ਕੀਤੀਆਂ। ਇਸ ਤੋਂ ਪਹਿਲਾਂ ਜਸਟਿਸ ਅਰੁਣ ਪੱਲੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਮਿਲੇ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਹਨਾਂ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ \'ਤੇ ਹੱਲ ਕੀਤਾ ਜਾਵੇਗਾ। ਵਕੀਲਾਂ ਨੇ ਚੈਂਬਰਾਂ ਦੀ ਸਮੱਸਿਆ ਹੱਲ ਕਰਨ ਅਤੇ ਕੁਝ ਜੱਜਾਂ ਦੇ ਮਾੜੇ ਵਿਹਾਰ ਬਾਰੇ ਸ਼ਿਕਾਇਤਾਂ ਦਰਜ ਕਰਵਾਈਆਂ। ਜਸਟਿਸ ਪੱਲੀ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਕਿਸੇ ਵੀ ਮੈਂਬਰ ਦੇ ਸਵੈਮਾਣ ਨੂੰ ਠੇਸ ਨਹੀਂ ਪੁੱਜਣ ਦਿੱਤੀ ਜਾਵੇਗੀ। ਬਾਅਦ ਵਿੱਚ ਉਹਨਾਂ ਨੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਇਨਸਾਫ਼ ਦੀ ਆਸ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਹਰ ਨਾਗਰਿਕ ਨੂੰ ਅਦਾਲਤਾਂ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਇਸ ਉਪਰੰਤ ਜਸਟਿਸ ਪੱਲੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਵੀ ਟੇਕਿਆ।

1087 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper