Latest News
ਕਿਸਾਨ ਕਾਦੀਆਂ-ਬਿਆਸ ਲਾਈਨ ਬਣਾਉਣ ਲਈ ਸਹਿਯੋਗ ਦੇਣ : ਵਿਨੋਦ ਖੰਨਾ
ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਸਾਂਸਦ ਵਿਨੋਦ ਖੰਨਾ ਨੇ ਕਾਦੀਆਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾ ਨਾਲ ਰੇਲਵੇ ਦੇ ਚੀਫ ਇੰਜੀਨੀਅਰ ਰਾਕੇਸ਼ ਸੱਭਰਵਾਲ ਵੀ ਹਾਜ਼ਰ ਸਨ। ਮਾਰਕਿਟ ਕਮੇਟੀ ਕਾਦੀਆਂ ਦੇ ਦਫ਼ਤਰ ਪਹੁੰਚਣ 'ਤੇ ਉਨ੍ਹਾਂ ਦਾ ਭਾਜਪਾ ਅਤੇ ਅਕਾਲੀ ਦਲ (ਬਾਦਲ) ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਜਥੇ. ਸੇਵਾ ਸਿੰਘ ਸੇਖਵਾਂ ਨੇ ਸਾਂਸਦ ਵਿਨੋਦ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਰੇਲਵੇ ਲਾਈਨ ਦੇ ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਰੇਲਵੇ ਲਾਈਨ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚੇਗਾ, ਇਸ ਲਈ ਕਿਸਾਨ ਭਰਾਵਾਂ ਨੂੰ ਇਸ ਸਰਵੇ ਵਿੱਚ ਵਿਰੋਧਦਤਾ ਕਰਨ ਦੀ ਬਜਾਏ ਪ੍ਰਸ਼ਾਸਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਸਾਂਸਦ ਵਿਨੋਦ ਖੰਨਾ ਨੇ ਕਿਹਾ ਕਿ ਮੈਂ ਇਲਾਕੇ ਦੇ ਵਿਕਾਸ ਲਈ ਕਾਦੀਆਂ-ਬਿਆਸ ਰੇਲਵੇ ਲਾਈਨ ਵਿਛਾਉਣ ਲਈ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕਰਨ ਦਾ ਸਮਾਂ ਆ ਗਿਆ ਹੈ। ਕਾਦੀਆਂ-ਬਿਆਸ ਰੇਲਵੇ ਲਾਈਨ ਦੇ ਪੈਣ ਨਾਲ ਜਿਥੇ ਬਟਾਲਾ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਸਮੇਤ ਕਈ ਇਲਾਕਿਆਂ ਦਾ ਵਿਕਾਸ ਹੋਵੇਗਾ, ਉਥੇ ਇੰਡਸਟਰੀ ਵੀ ਸਥਾਪਿਤ ਹੋਵੇਗੀ। ਇਸ ਮੌਕੇ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਲਾਈਨਾਂ ਲਈ ਨਿਸ਼ਾਨਦੇਹੀ ਕੀਤੀ ਜਾਣੀ ਹੈ। ਸਰਵੇਖਣ ਤੋਂ ਬਾਅਦ ਕੰਮ ਸ਼ੁਰੂ ਕਰ ਦਿਤਾ ਜਾਵੇਗਾ। ਇਸ ਮੌਕੇ ਚੇਅਰਮੈਨ ਰਾਕੇਸ਼ ਕੁਮਾਰ ਰਾਜੂ ਮਾਲੀਆ, ਜਗਰੂਪ ਸਿੰਘ ਸੇਖਵਾਂ ਸਾਬਕਾ ਚੇਅਰਮੈਨ, ਪ੍ਰਧਾਨ ਨਰੇਸ਼ ਮਹਾਜਨ, ਸਾਬਕਾ ਚੇਅਰਮੈਨ ਬਲਦੇਵ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ ਪੰਡੋਰੀ, ਅਮਰੀਕ ਸਿੰਘ ਸਾਬਕਾ ਸਰਪੰਚ ਸਲਾਹਪੁਰ, ਭਾਜਪਾ ਪ੍ਰਧਾਨ ਕਮਲ ਜਯੋਤੀ, ਚੌਧਰੀ ਅਬਦੁਲ ਵਾਸੇ ਚੱਠਾ ਸਾਬਕਾ ਐਮ ਸੀ, ਬਲਵਿੰਦਰ ਸਿੰਘ ਮਿੰਟੂ ਬਾਜਵਾ, ਅਮਰ ਇਕਬਾਲ ਸਿੰਘ ਮਾਹਲ, ਹਰਪ੍ਰੀਤ ਸਿੰਘ ਮਾਹਲ, ਚੌਧਰੀ ਮੁਹੰਮਦ ਅਕਰਮ ਗੁਜਰਾਤੀ, ਕੈਪਟਨ ਚਰਨਜੀਤ ਸਿੰਘ, ਨਰਿੰਦਰ ਸਿੰਘ ਸੇਖਵਾਂ, ਗਗਨਦੀਪ ਸਿੰਘ ਗਿੰਨੀ ਭਾਟੀਆ ਐਮ ਸੀ, ਵਿਜੇ ਕੁਮਾਰ ਐਮ ਸੀ, ਰਾਜੇਸ਼ ਕੁਮਾਰ ਐਮ ਸੀ, ਬਲਜੀਤ ਸਿੰਘ ਚੀਮਾ ਹਾਜ਼ਰ ਸਨ।

1072 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper