Latest News
ਕੇਜਰੀਵਾਲ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਬਾਰੇ ਉੱਠੇ ਵਾਦ-ਵਿਵਾਦ ਸੰਬੰਧੀ ਉੱਪ ਰਾਜਪਾਲ ਨਜੀਬ ਜੰਗ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਸ ਵੇਲੇ ਬਹੁਤ ਹੀ ਅਹਿਮ ਹੈ, ਜਦੋਂ ਵਿਰੋਧੀ ਪਾਰਟੀਆਂ ਅਤੇ ਮਹਿਲਾ ਜਥੇਬੰਦੀਆਂ ਵੱਲੋਂ ਸੋਮਨਾਥ ਭਾਰਤੀ ਤੋਂ ਅਸਮੀਫ਼ਾ ਲੈਣ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ। ਸੋਮਨਾਥ ਭਾਰਤੀ ਉੱਪਰ ਦੱਖਣੀ ਦਿੱਲੀ ਵਿੱਚ ਪਿਛਲੇ ਦਿਨੀਂ ਮਾਰੇ ਗਏ ਛਾਪੇ ਦੌਰਾਨ ਅਫ਼ਰੀਕੀ ਔਰਤਾਂ ਨਾਲ ਬਦਸਲੂਕੀ ਕਰਨ ਅਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਹੈ। ਇਸੇ ਦੌਰਾਨ ਕਾਂਗਰਸ ਦੇ ਆਗੂਆਂ ਨੇ ਵੀ ਉਪ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੋਮਨਾਥ ਤੋਂ ਅਸਤੀਫ਼ਾ ਲੈਣ ਦੀ ਮੰਗ ਕੀਤੀ। ਕੌਮੀ ਮਹਿਲਾ ਕਮਿਸ਼ਨ ਨੇ ਸੋਮਨਾਥ ਭਾਰਤੀ ਨੂੰ ਸਫ਼ਾਈ ਦੇਣ ਲਈ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਮੁਲਾਕਾਤ ਤੋਂ ਬਾਅਦ ਅਰਵਿੰਦਰ ਸਿੰਘ ਲਵਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਮੰਤਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਮੁੱਦਿਆਂ ਦੇ ਅਧਾਰ \'ਤੇ ਹਮਾਇਤ ਦਿੱਤੀ ਗਈ ਸੀ ਅਤੇ ਇਹ ਸਰਕਾਰ ਮੁੱਦਿਆਂ ਤੋਂ ਥਿੜਕਦੀ ਹੈ ਤਾਂ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ ਜਾਵੇਗੀ। ਹਮਲੇ ਦੀ ਸ਼ਿਕਾਰ ਹੋਈ ਇੱਕ ਅਫ਼ਰੀਕੀ ਮਹਿਲਾ ਨੇ ਦੋਸ਼ ਲਾਇਆ ਹੈ ਕਿ ਹਮਲੇ ਸਮੇਂ ਸੋਮਨਾਥ ਵੱਲੋਂ ਭੀੜ ਦੀ ਅਗਵਾਈ ਕੀਤੀ ਗਈ ਸੀ। ਯੁਗਾਂਡਾ ਦੀ ਇਸ ਮਹਿਲਾ ਨੇ ਮੈਜਿਸਟ੍ਰੇਟ ਸਾਹਮਣੇ ਆਪਣਾ ਬਿਆਨ ਦਰਜ ਕਰਾਇਆ ਸੀ।rnਮਹਿਲਾ ਨੇ ਕਿਹਾ ਸੀ ਕਿ ਉਹ ਸੋਮਨਾਥ ਭਾਰਤੀ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ। ਮਹਿਲਾ ਨੇ ਕਿਹਾ ਹੈ ਕਿ ਦਿੱਲੀ ਪੁਲਸ ਨੇ ਮੌਕੇ \'ਤੇ ਪਹੁੰਚ ਕੇ ਉਨ੍ਹਾਂ ਨੂੰ ਭੀੜ ਤੋਂ ਬਚਾ ਲਿਆ ਸੀ। ਦਿੱਲੀ ਦੀ ਇੱਕ ਅਦਾਲਤ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਇਸ ਸੰਬੰਧ ਵਿੱਚ ਮਾਮਲਾ ਮਾਲਵੀਆ ਨਗਰ ਪੁਲਸ ਥਾਣੇ ਦੇ ਅਧੀਨ ਆਉਂਦਾ ਹੈ।

814 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper