Latest News
ਭਾਰਤ ਨਾਲ ਸੰਬੰਧ ਵਧਾਉਣ ਲਈ ਪਾਕਿ ਦੀ ਰਾਇ ਜਾਨਣਾ ਚਾਹੁੰਦਾ ਹੈ ਅਮਰੀਕਾ
ਪਾਕਿਸਤਾਨ ਸਰਕਾਰ ਦੇ ਇੱਕ ਸੀਨੀਅਰ ਕੂਟਨੀਤਕ ਨਾਲ ਅਗਲੇ ਹਫ਼ਤੇ ਹੋਣ ਵਾਲੀ ਅਮਰੀਕੀ ਵਿਦੇਸ਼ ਮੰਤਰੀ ਜਾਨ ਕੈਰੀ ਦੀ ਮੀਟਿੰਗ \'ਚ ਅਮਰੀਕਾ ਪਾਕਿਸਤਾਨ ਤੋਂ ਇਹ ਜਾਨਣਾ ਚਾਹੇਗਾ ਕਿ ਉਹ ਭਾਰਤ ਨਾਲ ਆਪਣੇ ਸੰਬੰਧਾਂ ਨੂੰ ਕਿਵੇਂ ਵਧਾਵੇ। ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਵਾਰਤਾ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਦੀ ਪ੍ਰਕਿਰਿਆ ਤਹਿਤ ਕੈਰੀ ਸੋਮਵਾਰ ਵਾਸ਼ਿੰਗਟਨ \'ਚ ਵਿਦੇਸ਼ ਮੰਤਰਾਲੇ ਦੇ ਮੁੱਖ ਦਫ਼ਤਰ \'ਚ ਪਾਕਿਸਤਾਨ ਦੇ ਸੁਰੱਖਿਆ ਅਤੇ ਸਿਆਸੀ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਨਾਲ ਮੁਲਾਕਾਤ ਕਰਨਗੇ। ਦੋ ਦਿਨਾਂ ਦੀ ਇਹ ਗੱਲਬਾਤ ਪਿਛਲੇ ਸਾਲ ਅਕਤੂਬਰ \'ਚ ਅਮਰੀਕੀ \'ਚ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਉੱਚ ਪੱਧਰ ਦੀ ਪਹਿਲੀ ਮੀਟਿੰਗ ਹੋਵੇਗੀ।\r\nਇਸ ਮੀਟਿੰਗ \'ਚ ਮੁੱਖ ਤੌਰ ਤੇ ਆਰਥਕ ਸਹਿਯੋਗ ਅਤੇ ਸੁਰੱਖਿਆ ਦੇ ਮੁੱਦਿਆਂ ਬਾਰੇ ਵਿਚਾਰ-ਚਰਚਾ ਹੋਵੇਗੀ। ਭਾਰਤ-ਪਾਕਿਸਤਾਨ ਦੇ ਸੰਬੰਧਾਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ \'ਤੇ ਦੱਸਿਆ ਕਿ ਉਹ ਭਾਰਤ ਨਾਲ ਪਾਕਿਸਤਾਨ ਦੇ ਸੰਬੰਧਾਂ ਅਤੇ ਹੋਰ ਸੁਧਾਰ ਕਰਨ ਬਾਰੇ ਬਹੁਤ ਦਿਲਚਸਪੀ ਰੱਖਦੇ ਹਨ। ਉਨ੍ਹਾ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦੇ ਸੰਬੰਧਾਂ \'ਚ ਸੁਧਾਰ ਦੀ ਸੰਭਾਵਨਾ ਹੈ ਅਤੇ ਇਸ ਬਾਰੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਵੀ ਜ਼ੋਰ ਦਿੱਤਾ ਹੈ।\r\nਕੂਟਨੀਤਕ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਧਾਰ ਕਰਨ ਦੀ ਦਿਸ਼ਾ \'ਚ ਪ੍ਰਮੁੱਖ ਤੌਰ \'ਤੇ ਸਿਆਸੀ ਰੁਕਾਵਟਾਂ ਹਨ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੋਵਾਂ ਦੱਖਣੀ ਏਸ਼ੀਆਈ ਮੁਲਕਾਂ ਵਿਚਾਲੇ ਵਪਾਰ ਅਤੇ ਵਿਹਾਰਕ ਗਤੀਵਿਧੀਆਂ ਤੋਂ ਪਾਕਿਸਤਾਨ ਨੂੰ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈ।

813 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper