Latest News
ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡਾ ਐਲਾਨ

Published on 17 Jul, 2017 11:12 AM.


ਚੰਡੀਗੜ੍ਹ (ਕ੍ਰਿਸ਼ਨ ਗਰਗ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨੌਕਰੀ ਤੋਂ ਰਿਟਾਇਰਮੈਂਟ ਲਈ ਉਮਰ 60 ਤੋਂ 58 ਸਾਲ ਕੀਤੀ ਜਾ ਰਹੀ ਹੈ। ਇਸ ਬਾਰੇ ਜਲਦ ਫੈਸਲਾ ਕੀਤਾ ਜਾ ਰਿਹਾ ਹੈ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।
ਉਨ੍ਹਾ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਜਲਦ ਮੁਆਫ ਹੋਵੇਗਾ। ਇਸ ਬਾਰੇ ਐਲਾਨ ਹੋ ਚੁੱਕਾ ਹੈ ਤੇ ਬੈਂਕਾਂ ਨਾਲ ਕਾਗ਼ਜ਼ੀ ਕੰਮ ਚੱਲ ਰਿਹਾ ਹੈ।ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਸੂਬੇ ਦੀ ਆਮਦਨ ਵਧਾਉਣ ਲਈ ਨਵੇਂ ਟੈਕਸ ਲਾਉਣ ਬਾਰੇ ਚਰਚਾ ਹੋ ਰਹੀ ਹੈ।ਇਥੇ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਵੇਲੇ ਕੈਪਟਨ ਨੇ ਦਾਅਵਾ ਕੀਤਾ ਕਿ ਯੂ ਪੀ ਏ ਦੀ ਉਮੀਦਵਾਰ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਅਕਾਲੀ ਤਾਂ ਪਹਿਲਾਂ ਵੀ 25 ਸਾਲ ਰਾਜ ਦੀ ਗੱਲ ਕਰਦੇ ਸੀ, ਪਰ ਜਨਤਾ ਨੇ ਉਨ੍ਹਾਂ ਨੂੰ ਘਰ ਦਾ ਰਾਹ ਵਿਖਾ ਹੀ ਦਿੱਤਾ

2908 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper