Latest News
ਐੱਚ ਐੱਸ ਫੂਲਕਾ ਅੱਜ ਦੇ ਸਕਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

Published on 11 Oct, 2018 10:53 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਸ੍ਰੀ ਫੂਲਕਾ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਸਪੀਕਰ ਨੂੰ ਭੇਜਾਂਗਾ। ਉਹਨਾ ਇਹ ਵੀ ਸਾਫ ਕੀਤਾ ਕਿ ਉਹ ਹਾਲੇ ਪਾਰਟੀ ਤੋਂ ਅਸਤੀਫਾ ਨਹੀਂ ਦੇਣਗੇ।
ਦੱਸਣਯੋਗ ਹੈ ਕਿ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਿਰਾਸ਼ ਐੱਚ ਐੱਸ ਫੂਲਕਾ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਸ੍ਰੀ ਫੂਲਕਾ ਨੇ 20 ਸਤੰਬਰ ਤੱਕ ਰਾਜ ਵਿਧਾਨ ਸਭਾ ਤੋਂ ਆਪਣਾ ਅਸਤੀਫਾ ਦੇਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਸੀ। ਫਿਰ 20 ਸਤੰਬਰ ਨੂੰ ਦੋਬਾਰਾ ਉਨ੍ਹਾ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਤੇ ਉਨ੍ਹਾ ਦੀ ਕਾਨੂੰਨੀ ਟੀਮ ਦੀ ਗੈਰ-ਹਾਜ਼ਰੀ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਅਸਲੀ ਇਰਾਦਿਆਂ ਦਾ ਖੁਲਾਸਾ ਹੋਇਆ ਤੇ ਉਹ ਹੁਣ ਅਗਲੀ ਕਾਰਵਾਈ ਤੋਂ ਬਾਅਦ ਅਸਤੀਫ਼ਾ ਦੇ ਦੇਣਗੇ, ਜਿਸ ਤੋਂ ਬਾਅਦ ਅੱਜ ਕਾਰਵਾਈ ਹੋਈ ਤੇ ਫੂਲਕਾ ਨੇ ਅਸਤੀਫਾ ਦੇਣ ਦੀ ਗੱਲ ਕਹੀ ਹੈ। ਸ੍ਰੀ ਫੂਲਕਾ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਸਾਲ 2015 'ਚ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਤਿੰਨ ਸਾਬਕਾ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।

133 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper