Latest News
ਸ਼ੀਲਾ ਦੀਕਸ਼ਤ ਨੂੰ ਫਿਰ ਸੌਂਪੀ ਦਿੱਲੀ ਕਾਂਗਰਸ ਦੀ ਕਮਾਨ

Published on 10 Jan, 2019 11:47 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਦਿੱਲੀ 'ਚ ਕਾਂਗਰਸ ਦੇ ਪ੍ਰਧਾਨ ਲਈ ਅੱਜ ਮੋਹਰ ਲੱਗ ਗਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਦਿੱਲੀ ਦੀ ਕਮਾਨ ਸੌਂਪ ਦਿੱਤੀ ਹੈ। ਅੱਜ ਸ਼ੀਲਾ ਦੀਕਸ਼ਤ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਕਾਤ ਹੋਈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਅਸਲ 'ਚ ਦਿੱਲੀ ਕਾਂਗਰਸ ਪ੍ਰਧਾਨ ਅਜੈ ਮਾਕਨ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਨੇਤਾ ਪੀ ਸੀ ਚਾਕੋ ਨੇ ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਦਾ ਚੀਫ਼ ਬਣਾਏ ਜਾਣ ਦਾ ਐਲਾਨ ਕੀਤਾ। ਉਨ੍ਹਾ ਦੱਸਿਆ ਕਿ ਹਾਰੂਨ ਯੂਸਫ਼, ਰਾਜੇਸ਼ ਲਿਲੋਠੀਆ, ਦੇਵੇਂਦਰ ਯਾਦਵ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਐਲਾਨ ਕੀਤੇ ਜਾਣ ਤੋਂ ਬਾਅਦ ਸ਼ੀਲਾ ਦੀਕਸ਼ਤ ਨੇ ਕਿਹਾ, 'ਮੈਂ ਸਨਮਾਨਤ ਮਹਿਸੂਸ ਕਰ ਰਹੀ ਹਾਂ ਕਿ ਪਾਰਟੀ ਨੇ ਮੈਨੂੰ ਇਹ ਮੌਕਾ ਦਿੱਤਾ ਹੈ।'

315 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper