Latest News
ਹਰਦੀਪ ਪੁਰੀ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ

Published on 21 Apr, 2019 11:15 AM.


ਨਵੀਂ ਦਿੱਲੀ : ਭਾਜਪਾ ਨੇ ਐਤਵਾਰ ਲੋਕ ਸਭਾ ਲਈ 7 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਅੰਮ੍ਰਿਤਸਰ ਤੋਂ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸ ਦੇ ਹਿੱਸੇ ਤਿੰਨ ਸੀਟਾਂ ਹਨ। ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਅਜੇ ਐਲਾਨਣੇ ਹਨ। ਅੰਮ੍ਰਿਤਸਰ ਵਿਚ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਹਨ। ਪਿਛਲੀ ਵਾਰ ਭਾਜਪਾ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਲੜਾਇਆ ਸੀ, ਜਿਨ੍ਹਾ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਹਰਾ ਦਿੱਤਾ ਸੀ। ਕੈਪਟਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜ਼ਿਮਨੀ ਚੋਣ ਵਿਚ ਔਜਲਾ ਜਿੱਤੇ ਸਨ।
ਭਾਜਪਾ ਨੇ ਦਿੱਲੀ ਲਈ ਵੀ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਖਣੀ ਦਿੱਲੀ ਤੋਂ ਰਮੇਸ਼ ਬਿਧੂੜੀ, ਪੱਛਮੀ ਦਿੱਲੀ ਤੋਂ ਪਰਵੇਸ਼ ਵਰਮਾ, ਉੱਤਰ-ਪੂਰਬੀ ਦਿੱਲੀ ਤੋਂ ਮਨੋਜ ਤਿਵਾੜੀ ਤੇ ਚਾਂਦਨੀ ਚੌਕ ਤੋਂ ਕੇਂਦਰੀ ਮੰਤਰੀ ਹਰਸ਼ਵਰਧਨ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਮੱਧ ਪ੍ਰਦੇਸ਼ ਦੀ ਵਕਾਰੀ ਸੀਟ 'ਤੇ ਸਿਟਿੰਗ ਐੱਮ ਪੀ ਤੇ ਸਪੀਕਰ ਸੁਮਿੱਤਰਾ ਮਹਾਜਨ ਦੀ ਥਾਂ ਸ਼ੰਕਰ ਲਾਲਵਾਨੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਘੋਸੀ ਤੋਂ ਹਰੀ ਨਾਰਾਇਣ ਰਾਜਭਰ ਨੂੰ ਦੁਬਾਰਾ ਉਮੀਦਵਾਰ ਬਣਾਇਆ ਗਿਆ ਹੈ।

187 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper