Latest News
ਪੰਜਾਬ 'ਚ ਅੱਜ ਪੈਣਗੀਆਂ ਵੋਟਾਂ

Published on 18 May, 2019 11:33 AM.

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 24 ਔਰਤਾਂ ਹਨ। ਪੰਜਾਬ ਦੀਆਂ 13 ਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਐਤਵਾਰ ਨੂੰ ਵੋਟਿੰਗ ਹੋਣ ਜਾ ਰਹੀ ਹੈ। ਵੋਟਾਂ ਨੂੰ ਨਿਰਪੱਖ, ਭੈਅ ਮੁਕਤ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ 1.25 ਲੱਖ ਮੁਲਾਜ਼ਮ ਅਤੇ 1 ਲੱਖ ਤੋਂ ਵੱਧ ਪੁਲਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਰਾਜ ਦੇ 13 ਲੋਕ ਸਭਾ ਹਲਕਿਆਂ ਲਈ 14,339 ਪੋਲਿੰਗ ਲੋਕੇਸ਼ਨਾਂ ਉੱਤੇ 23, 213 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਲਈ 42,689 ਬੈਲਟ ਯੂਨਿਟ, 28,703 ਵੀ ਵੀ ਪੈਂਟ ਮਸ਼ੀਨਾਂ ਲਾਈਆਂ ਜਾਣਗੀਆਂ। ਚੋਣ ਕਮਿਸ਼ਨ ਵੱਲੋਂ ਅਬਜ਼ਰਵਰਾਂ ਦੀ ਰਿਪੋਰਟ 'ਤੇ 249 ਪੋਲਿੰਗ ਸਟੇਸ਼ਨਾਂ ਨੂੰ ਨਾਜ਼ੁਕ, 719 ਸੰਵੇਦਨਸ਼ੀਲ ਅਤੇ 509 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਉਤੇ ਅੱਜ ਐਤਵਾਰ ਨੂੰ ਮਤਦਾਨ ਹੋਣ ਜਾ ਰਿਹਾ ਹੈ। ਲੋਕ ਸਭਾ ਚੋਣਾਂ ਲਈ ਸੂਬੇ ਵਿੱਚ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 2,07,81,211 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿੱਚ ਪੁਰਸ਼ ਵੋਟਰ 1,09,50,735, ਮਹਿਲਾ ਵੋਟਰ 98,32,286 ਅਤੇ ਤੀਜੇ ਲਿੰਗ ਦੇ 560 ਵੋਟਰ ਹਨ। ਇਨ੍ਹਾਂ ਵਿੱਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 278 ਉਮੀਦਵਾਰਾਂ ਵਿੱਚੋਂ 254 ਪੁਰਸ਼ ਅਤੇ 24 ਮਹਿਲਾਵਾਂ ਹਨ।

165 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper