Latest News
ਹਰਿਮੰਦਰ ਸਾਹਿਬ ਨਤਮਸਤਕ ਹੋਇਆ ਬ੍ਰਿਟਿਸ਼ ਆਰਮੀ ਦਾ ਵਫ਼ਦ

Published on 11 Dec, 2019 11:09 AM.


ਅੰਮ੍ਰਿਤਸਰ, (ਜਸਬੀਰ ਸਿੰਘ)
ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊ ਯਾਰਕ ਵੱਲੋਂ ਕਰਵਾਏ ਗਏ ਇੱਕ ਸੈਮੀਨਾਰ ਵਿੱਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।
ਵਫ਼ਦ ਵਿੱਚ ਬ੍ਰਿਗੇਡੀਅਰ ਸੇਲੀਆ ੇਨ ਹਾਰਵੇ, ਕਰਨਲ ਜੋਹਨ ਕੇਂਡਲ, ਕੈਪਟਨ ਕਰੇਜ ਬਿਕੇਰਟਨ, ਕੈਪਟਨ ਜਗਜੀਤ ਸਿੰਘ ਤੇ ਵਾਰੰਟ ਅਫ਼ਸਰ ਅਸ਼ੋਕ ਚੌਹਾਨ ਮੌਜੂਦ ਸਨ।
ਇਸ ਦੌਰਾਨ ਵਫ਼ਦ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ ਸਿੰਘ ਸਾਹਿਬ ਵੱਲੋਂ ਸਨਮਾਨਤ ਕੀਤਾ ਗਿਆ। ਉਨ੍ਹਾ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੀ ਮੱਥਾ ਟੇਕਿਆ।

381 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper