Latest News
ਸਰਕਾਰ ਪਿੰਡਾਂ ਦੇ ਕਾਮਿਆਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਕਰੇ : ਡਾ. ਦਿਆਲ

Published on 09 Jul, 2020 10:53 AM.


ਲੁਧਿਆਣਾ : ਸੀ.ਪੀ.ਆਈ. ਦੇ ਕੌਮੀ ਕੌਂਸਲ ਮੈਂਬਰ ਡਾ. ਜੋਗਿੰਦਰ ਦਿਆਲ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾ. ਗੁਲਜ਼ਾਰ ਸਿੰਘ ਗੋਰੀਆ ਨੇ ਵੀਰਵਾਰ ਇੱਥੇ ਪੱਤਰਕਾਰਾਂ ਨੂੰ ਜਾਰੀ ਕੀਤੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਬਹੁਤ ਜ਼ੋਰ ਨਾਲ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਗੱਲ ਕੀਤੀ ਸੀ। ਕਾਫੀ ਸਮੇਂ ਬਾਅਦ ਇਹ ਵੀ ਫੈਸਲਾ ਲਿਆ ਸੀ ਕਿ ਪਿੰਡਾਂ ਦੇ ਖੇਤ ਮਜ਼ਦੂਰਾਂ ਦੇ ਕੋ-ਆਪ ਐਗਰੀਕਲਚਰ ਸਰਵਿਸ ਸੁਸਾਇਟੀਆਂ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ। ਇਸ ਸੰਬੰਧ ਵਿਚ 31-03-2017 ਨੂੰ ਮੋਗਾ ਵਿਖੇ ਵੱਡਾ ਇਕੱਠ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਕਾਮਿਆਂ ਦੇ 520 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਵਿਚ 25 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਸੀ। ਇਹ ਐਲਾਨ ਕੀਤੇ ਨੂੰ 3 ਸਾਲਾਂ ਤੋਂ ਵੀ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰੰਤੂ ਹੁਣ ਤੱਕ ਇਹਨਾਂ ਕਾਮਿਆਂ ਦਾ ਇਹ ਕਰਜ਼ਾ ਮੁਆਫ ਨਹੀਂ ਕੀਤਾ। ਥਾਂ-ਪਰ-ਥਾਂ 'ਤੇ ਖੇਤ ਮਜ਼ਦੂਰਾਂ ਨੂੰ ਪੰਜਾਬ ਕੋ-ਆਪ ਐਗਰੀਕਲਚਰ ਸਰਵਿਸ ਸੁਸਾਇਟੀ ਐਕਟ 1961 ਦੀ ਧਾਰਾ 56 ਅਧੀਨ ਸਖਤ ਕਾਰਵਾਈ ਕਰਨ ਦੇ ਧਮਕੀਆਂ ਭਰੇ ਪੱਤਰ ਜਾਰੀ ਕੀਤੇ ਜਾ ਰਹੇ ਹਨ ਅਤੇ ਇਹਨਾਂ ਉਪਰ ਦੰਡ ਵਿਆਜ ਵੀ ਲਗਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਪੁਰਾਣੇ ਕਰਜ਼ੇ ਮੋੜੋ ਅਤੇ ਫਿਰ ਇਹ ਸੁਸਾਇਟੀਆਂ ਨਵੇਂ ਸਿਰੇ ਤੋਂ ਕਰਜ਼ੇ ਦੇਣਗੀਆਂ। ਅਜਿਹੇ ਸਮੇਂ ਪਿੰਡਾਂ ਦੇ ਕਾਮਿਆਂ 'ਤੇ ਇਹ ਭਾਰੀ ਸੱਟ ਹੈ ਅਤੇ ਇਹ ਮੁੜ ਸੂਦਖੋਰਾਂ ਕੋਲ ਮਹਿੰਗੀਆਂ ਵਿਆਜ ਦਰਾਂ 'ਤੇ ਕਰਜ਼ੇ ਲੈਣ ਲਈ ਮਜਬੂਰ ਹੋਣਗੇ ਅਤੇ ਇਹਨਾਂ ਦੀਆਂ ਆਤਮ-ਹੱਤਿਆਵਾਂ ਵੀ ਵਧਣ ਦਾ ਖਤਰਾ ਬਰਕਰਾਰ ਹੈ।
ਇਕ ਪਾਸੇ ਕੋਰੋਨਾ ਮਹਾਂਮਾਰੀ ਨੇ ਸਾਰੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਉਥੇ ਖੇਤ ਮਜ਼ਦੂਰਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਅਜਿਹੇ ਮੌਕੇ ਪੰਜਾਬ ਸਰਕਾਰ ਇਹਨਾਂ ਕਿਰਤੀਆਂ ਨਾਲ ਕੀਤਾ ਆਪਣਾ ਵਾਅਦਾ ਫੌਰੀ ਪੂਰਾ ਕਰੇ। ਬਿਆਨ ਉਪਰ ਦਸਤਖਤ ਕਰਨ ਵਾਲਿਆਂ ਵਿਚ ਕਾ. ਦੇਵੀ ਕੌਰ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਪ੍ਰਧਾਨ ਕਾ. ਸੰਤੋਖ ਸਿੰਘ ਸੰਘੇੜਾ ਨੇ ਕਿਹਾ ਹੈ ਕਿ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 15 ਜੁਲਾਈ ਨੂੰ ਲੁਧਿਆਣਾ ਵਿਖੇ ਬੁਲਾਈ ਗਈ ਹੈ, ਜਿਸ ਵਿੱਚ ਇਹ ਕਰਜ਼ੇ ਮੁਆਫ ਕਰਾਉਣ ਲਈ ਅਤੇ ਖੇਤ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਸਮੱਸਿਆਵਾਂ ਤੇ ਘੋਲ ਤੇਜ਼ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

42 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper