Latest News
ਜਿੰਮ-ਯੋਗ ਕੇਂਦਰਾਂ ਲਈ ਕੇਂਦਰ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

Published on 03 Aug, 2020 11:24 AM.

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਨਲਾਕ 3.0 'ਚ ਜਿੰਮ ਅਤੇ ਯੋਗ ਸੰਸਥਾਵਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। 5 ਅਗਸਤ ਤੋਂ ਸਾਰੇ ਸਥਾਨ ਖੁੱਲ੍ਹ ਜਾਣਗੇ, ਪਰ ਇਸ ਦੇ ਨਾਲ ਹੀ ਕੇਂਦਰੀ ਸਿਹਤ ਅਤੇ ਪਰਵਾਰ ਕਲਿਆਣ ਮੰਤਰਾਲੇ ਨੇ ਇਨ੍ਹਾਂ ਥਾਵਾਂ 'ਤੇ ਕੋਰੋਨਾ ਫੈਲਣ ਤੋਂ ਰੋਕਣ ਲਈ ਕਈ ਸੁਰੱਖਿਆ ਗਾਈਡਲਾਈਨ ਵੀ ਜਾਰੀ ਕੀਤੀਆਂ ਹਨ। ਇਸ ਕੰਟੋਨਮੈਂਟ ਜੋਨ 'ਚ ਆਉਣ ਵਾਲੇ ਯੋਗ ਸਥਾਨ ਅਤੇ ਜਿੰਮ ਨੂੰ ਬੰਦ ਰੱਖਿਆ ਜਾਵੇਗਾ ਅਤੇ ਜਿੱਥੇ ਆਮ ਲੋਕ ਨਹੀਂ ਜਾ ਸਕਣਗੇ। ਜੋ ਜਿੰਮ ਅਤੇ ਯੋਗ ਸੰਸਥਾਵਾਂ ਕੰਟੋਨਮੈਂਟ ਜ਼ੋਨ 'ਚ ਨਹੀਂ ਹਨ, ਕੇਵਲ ਉਨ੍ਹਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਕੇਂਦਰ/ ਸੂਬਾ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਸਾਰੀਆਂ ਗਾਈਡਲਾਈਨਾਂ ਦਾ ਇਨ੍ਹਾਂ ਨੂੰ ਪਾਲਣ ਕਰਨਾ ਹੋਵੇਗਾ। 65 ਸਾਲ ਤੋਂ ਜ਼ਿਆਦਾ ਉਮਰ ਵਾਲੇ ਲੋਕ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਦੇ ਬੱਚਿਆਂ ਨੂੰ ਜਿੰਮ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਾਰਿਆਂ ਨੂੰ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣਾ ਹੋਵੇਗਾ ਅਤੇ ਘੱਟੋ ਤੋਂ ਘੱਟ 6 ਫੁੱਟ ਦੀ ਦੂਰੀ ਰੱਖਣੀ ਹੋਵੇਗੀ। ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਸਾਬਣ ਨਾਲ ਹੱਥ ਧੋਣਾ ਤੇ ਅਲਕੋਹਲ ਵਾਲੇ ਸੈਨੇਟਾਈਜ਼ ਦਾ ਇਸਤੇਮਾਲ ਕਰਨਾ ਪਵੇਗਾ।

293 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper