Latest News
ਕਿਸਾਨ ਜਥੇਬੰਦੀਆਂ ਵੱਲੋਂ ਸਾਂਸਦਾਂ ਦੇ ਘਰਾਂ ਤੱਕ ਰੋਸ ਮਾਰਚ ਦਾ ਫ਼ੈਸਲਾ

Published on 04 Aug, 2020 10:34 AM.


ਤਰਨ ਤਾਰਨ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ ਦਸ ਅਗਸਤ ਨੂੰ ਅਸੈਂਬਲੀ ਅਤੇ ਸੰਸਦ ਮੈਂਬਰ ਦੇ ਘਰਾਂ, ਦਫਤਰਾਂ ਤੱਕ ਰੋਸ ਮਾਰਚ ਕਰਨ ਦਾ ਫ਼ੈਸਲਾ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਪ੍ਰਿਥੀਪਾਲ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨ ਤਾਰਨ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਜੋ ਤਰਨ ਤਾਰਨ ਵਿਖੇ ਹੋਈ, ਉਸ ਵਿੱਚ ਲਿਆ ਗਿਆ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਅਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਤਖਤਮੱਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਇਹ ਐਕਸ਼ਨ ਖੇਤੀ ਕਾਰਜ ਨੂੰ ਕਾਰਪੋਰੇਟ ਘਰਾਣਿਆਂ ਦੇ ਜਬਾੜ੍ਹੇ ਤੋਂ ਬਚਾਉਣ ਵਾਸਤੇ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਇਤਿਹਾਸਕ ਦਿਹਾੜੇ 'ਅੰਗਰੇਜ਼ੋ ਭਾਰਤ ਛੱਡੋ ਦੇ ਅੰਦੋਲਨ' ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਵਿਚ ਕਿਸਾਨ ਜਥੇਬੰਦੀਆਂ ਦੇ 9 ਸੂਤਰੀ ਪ੍ਰੋਗਰਾਮ ਅਨੁਸਾਰ ਪੂਰੇ ਭਾਰਤ ਵਿੱਚ 250 ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ 2020 ਨੂੰ ਰੱਦ ਕਰਾਉਣ, ਪੰਜਾਬ ਵਿਧਾਨ ਸਭਾ ਵਿੱਚ ਇਹ ਆਰਡੀਨੈਂਸ ਰੱਦ ਕਰਨ ਦਾ ਮਤਾ ਪਾਸ ਕਰਨ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਲਈ ਕਾਂਗਰਸ, ਅਕਾਲੀ ਅਤੇ ਬੀ ਜੇ ਪੀ ਦੇ ਮੰਤਰੀਆਂ, ਸੰਸਦ ਮੈਂਬਰਾਂ ਤੇ ਐੱਮ ਐੱਲ ਏ ਰਾਹੀਂ ਕੇਂਦਰ ਦੀ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਪੱਤਰ ਭੇਜਿਆ ਜਾਵੇਗਾ। ਇੱਕ ਵੱਖਰੇ ਮਤੇ ਰਾਹੀਂ ਜ਼ਿਲ੍ਹਾ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਖਾਣ-ਪੀਣ ਦੀਆਂ ਵਸਤਾਂ ਵਿੱਚ ਜ਼ਹਿਰ ਪਰੋਸਣ ਵਾਲੀਆਂ ਕੰਪਨੀਆਂ ਤੇ ਦੁਕਾਨਾਂ ਦੇ ਮਾਲਕਾਂ ਤੇ ਸੰਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਖਤਾਰ ਸਿੰਘ ਮੱਲਾ, ਦਲਜੀਤ ਸਿੰਘ ਦਿਆਲਪੁਰਾ, ਅਜੀਤ ਸਿੰਘ ਢੋਟਾ, ਦਵਿੰਦਰ ਸਿੰਘ ਸੋਹਲ, ਬਲਦੇਵ ਸਿੰਘ ਧੂੰਦਾ, ਪਵਨ ਮਲਹੋਤਰਾ, ਮਨਜੀਤ ਸਿੰਘ ਬੱਗੂ ਆਦਿ ਆਗੂ ਵੀ ਹਾਜ਼ਰ ਸਨ।

181 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper