Latest News
ਵਪਾਰੀ ਵੱਲੋਂ 2 ਬੱਚਿਆਂ ਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ

Published on 22 Oct, 2020 10:45 AM.


ਬਠਿੰਡਾ
(ਪਰਵਿੰਦਰ ਜੀਤ ਸਿੰਘ)
ਬਠਿੰਡਾ ਦੇ ਗਰੀਨ ਸਿਟੀ ਵਿਖੇ ਵੀਰਵਾਰ ਸ਼ਾਮ ਇਕ ਵਪਾਰੀ ਨੇ ਆਪਣੇ ਦੋ ਛੋਟੇ ਬੱਚਿਆਂ ਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕਸ਼ੀ ਕਰ ਲਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ ਐੱਸ ਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾ ਦੱਸਿਆ ਕਿ ਰਵਿੰਦਰ ਗਰਗ ਨੇ ਪਹਿਲਾਂ ਆਪਣੇ ਲਾਇਸੰਸੀ ਪਿਸਟਲ ਨਾਲ ਬੱਚਿਆਂ ਤੇ ਪਤਨੀ ਨੂੰ ਗੋਲੀ ਮਾਰੀ ਅਤੇ ਫਿਰ ਆਪ ਖ਼ੁਦਕਸ਼ੀ ਕਰ ਲਈ। ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਕਰੀਬ ਨੌਂ ਵਿਅਕਤੀਆਂ ਦੇ ਨਾਂਅ ਸ਼ਾਮਲ ਹਨ, ਜਿਨ੍ਹਾਂ ਨਾਲ ਉਸ ਦਾ ਵਪਾਰਕ ਲੈਣ-ਦੇਣ ਸੀ। ਉਪਰੋਕਤ ਵਿਅਕਤੀਆਂ ਤੋਂ ਪਰੇਸ਼ਾਨ ਹੋ ਕੇ ਹੀ ਉਸ ਨੇ ਖੁਦਕੁਸ਼ੀ ਕਰਨ ਦੀ ਗੱਲ ਲਿਖੀ ਹੈ। ਉਨ੍ਹਾ ਦੱਸਿਆ ਕਿ ਫਿਲਹਾਲ ਨੌਂ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

213 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper