Latest News
ਮਾਇਆਵਤੀ ਵੱਲੋਂ 7 ਬਾਗੀ ਵਿਧਾਇਕ ਮੁਅੱਤਲ

Published on 29 Oct, 2020 11:32 AM.


ਨਵੀਂ ਦਿੱਲੀ : ਬਸਪਾ ਸੁਪਰੀਮੋ ਮਾਇਆਵਤੀ ਨੇ ਉਨ੍ਹਾਂ 7 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੇ ਰਾਜ ਸਭਾ ਚੋਣ ਲਈ ਪਾਰਟੀ ਉਮੀਦਵਾਰ ਰਾਮਜੀ ਗੌਤਮ ਦਾ ਵਿਰੋਧ ਕੀਤਾ ਸੀ। ਇਨ੍ਹਾਂ ਵਿਧਾਇਕਾਂ ਦੇ ਸਮਾਜਵਾਦੀ ਪਾਰਟੀ ਵਿਚ ਚਲੇ ਜਾਣ ਦੀਆਂ ਕਿਆਸ-ਅਰਾਈਆਂ ਦਰਮਿਆਨ ਮਾਇਆਵਤੀ ਨੇ ਕਿਹਾ ਕਿ ਵਿਧਾਨ ਪ੍ਰੀਸ਼ਦ ਦੀਆਂ ਚੋਣਾਂ ਵਿਚ ਜੇ ਲੋੜ ਪਈ ਤਾਂ ਪਾਰਟੀ ਸਮਾਜਵਾਦੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਭਾਜਪਾ ਜਾਂ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾ ਦੇਵੇਗੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬਾਗੀ ਵਿਧਾਇਕ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਏ, ਪਾਰਟੀ ਉਨ੍ਹਾਂ ਵਿਰੁੱਧ ਦਲਬਦਲੀ ਰੋਕੂ ਕਾਨੂੰਨ ਤਹਿਤ ਕਾਰਵਾਈ ਕਰੇਗੀ। ਬੁੱਧਵਾਰ ਛੇ ਬਸਪਾ ਵਿਧਾਇਕ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਮਿਲੇ ਸਨ ਤੇ ਉਨ੍ਹਾ ਨਾਲ ਰਲਣ ਦਾ ਸੰਕੇਤ ਦਿੱਤਾ ਸੀ।

260 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper