ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨਾਂ ਖਿਲਾਫ ਸ਼ਾਹੀਨ ਬਾਗ ਦੇ ਮੋਰਚੇ ਦੀ ਨਾਇਕਾ ਬਿਲਕੀਸ ਦਾਦੀ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ, ਜਦੋਂ ਉਹ ਮੰਗਲਵਾਰ ਕਿਸਾਨਾਂ ਦੀ ਹਮਾਇਤ ਵਿਚ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਪੁੱਜੀ। ਬਿਲਕੀਸ ਦਾਦੀ ਨੇ ਇਸ ਤੋਂ ਪਹਿਲਾਂ ਕਿਹਾ—ਅਸੀਂ ਕਿਸਾਨਾਂ ਦੀਆਂ ਧੀਆਂ ਹਾਂ, ਕਿਸਾਨਾਂ ਦੇ ਪ੍ਰੋਟੈੱਸਟ ਦੀ ਹਮਾਇਤ ਵਿਚ ਆਵਾਜ਼ ਬੁਲੰਦ ਕਰਾਂਗੀਆਂ। ਸਰਕਾਰ ਨੂੰ ਸਾਡੀ ਗੱਲ ਸੁਣਨੀ ਪੈਣੀ।