Latest News
ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

Published on 30 Jan, 2016 11:45 AM.

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਰਾਸ਼ਟਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 68ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਲਿਖਿਆ ਹੈ ਕਿ ਪੂਜਨੀਕ ਬਾਪੂ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।
ਮੋਦੀ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਸਾਰੇ ਸ਼ਹੀਦਾਂ ਦੇ ਆਦਰਸ਼ਾਂ ਨੂੰ ਹਮੇਸ਼ਾ ਧਿਆਨ ਵਿੱਚ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਰਾਸ਼ਟਰ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬਾਪੂ ਦੀ ਸਮਾਧੀ ਵਾਲੀ ਥਾਂ ਰਾਜਘਾਟ ਵਿਖੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।

599 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper