ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਔਰਤ ਦਾ ਕਤਲ


ਪੱਟੀ (ਬੱਬੂ/ਡਿਆਲ)-ਪਿੰਡ ਸਭਰਾਂ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੱਟੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਰਸ਼ਨ ਸਿੰਘ ਪੁੱਤਰ ਵਸਣ ਸਿੰਘ ਵਾਸੀ ਵਰਪਾਲ ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਮੇਰੀ ਭੈਣ ਮ੍ਰਿਤਕ ਬਲਵਿੰਦਰ ਕੌਰ (75) ਪਤਨੀ ਮਹਿੰਦਰ ਸਿੰਘ, ਜੋ ਪਿੰਡ ਸਭਰਾਂ ਵਿਖੇ ਇਕੱਲੀ ਹੀ ਰਹਿੰਦੀ ਸੀ, ਕਿਉਂਕਿ ਉਸਦੇ 2 ਲੜਕੇ ਤੇ 2 ਲੜਕੀਆਂ ਵਿਦੇਸ਼ ਗਏ ਹੋਏ ਹਨ। ਉਹ ਘਰ ਵਿਚ ਇੱਕਲੀ ਹੀ ਰਹਿੰਦੀ ਸੀ। ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਔਰਤ ਨੂੰ ਕਤਲ ਕਰ ਦਿੱਤਾ ਗਿਆ। ਪੁਲਸ ਨੇ ਮੁਕੱਦਮਾ ਧਾਰਾ 302 ਆਈ ਪੀ ਸੀ ਐਕਟ 1860 ਅਧੀਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦਾ ਸਿਵਲ ਹਸਪਤਾਲ ਪੱਟੀ ਵਿਖੇ ਪੋਸਟ ਮਾਰਟਮ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। ਥਾਣਾ ਮੁਖੀ ਰਾਜਵਿੰਦਰ ਕੌਰ ਨੇ ਕਿਹਾ ਕਿ ਘਟਨਾ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।