Latest News
ਐੱਸ ਜੀ ਪੀ ਸੀ ਮੈਂਬਰ ਨਿਰਮਲ ਸਿੰਘ ਘਰਾਚੋਂ ਦੀ ਸੜਕ ਹਾਦਸੇ 'ਚ ਮੌਤ

Published on 26 Feb, 2016 12:14 PM.

ਸੰਗਰੂਰ (ਪ੍ਰਵੀਨ ਸਿੰਘ)-ਅੱਜ ਇਲਾਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਨਿਰਮਲ ਸਿੰਘ ਘਰਾਚੋਂ ਦਾ ਇਕ ਸੜਕ ਹਾਦਸੇ ਵਿਚ ਦੇਹਾਂਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਘਰਾਚੋਂ ਅੱਜ ਕਾਰ 'ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਇਕ ਸਮਾਗਮ ਵਿਚ ਹਿੱਸਾ ਲੈਣ ਜਾ ਰਹੇ ਸਨ। ਜਦੋਂ ਉਹ ਪਿੰਡ ਲੱਡਾ ਕੋਲ ਪਹੁੰਚੇ ਤਾਂ ਇਕ ਟੈਂਪੂ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ, ਜਿਸ ਦੌਰਾਨ ਘਰਾਚੋਂ ਅਤੇ ਉਨ੍ਹਾਂ ਦਾ ਇਕ ਸਾਥੀ ਦੋਨੋਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਡੀ.ਐੱਮ.ਸੀ ਰੈਫ਼ਰ ਕਰ ਦਿੱਤਾ ਅਤੇ ਲੁਧਿਆਣਾ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਨਿਰਮਲ ਸਿੰਘ ਘਰਾਚੋਂ ਦੀ ਮੌਤ 'ਤੇ ਵੱਖ ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ।

869 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper