ਬਿੱਲ ਨਹੀਂ ਦਿਆਂਗੇ : ਸੁਖਬੀਰ


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਸਰਕਾਰ ਨੇ ਪਠਾਨਕੋਟ ਹਮਲੇ ਸਮੇਂ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦਾ ਬਿੱਲ ਨਾ ਭਰਨ ਦਾ ਫੈਸਲਾ ਲਿਆ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦੇਸ਼ ਹਿੱਤ 'ਚ ਸੀ। ਉਨ੍ਹਾ ਕਿਹਾ ਕਿ ਪਠਾਨਕੋਟ ਹਮਲੇ ਦੀ ਸਾਜ਼ਿਸ਼ ਪਾਕਿਸਤਾਨ 'ਚ ਰਚੀ ਗਈ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਅਤੇ ਇਸ ਲਈ ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਖਰਚਾ ਵੀ ਕੇਂਦਰ ਸਰਕਾਰ ਨੂੰ ਭਰਨਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਫੌਜਾਂ ਦੀ ਤਾਇਨਾਤੀ ਦੇ ਖਰਚੇ ਦਾ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ ਹੈ।