ਅਡਵਾਨੀ ਦੀ ਪਤਨੀ ਦਾ ਦੇਹਾਂਤ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)-ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਪਤਨੀ ਕਮਲਾ ਅਡਵਾਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਅਡਵਾਨੀ ਪਰਵਾਰ ਦੇ ਕਰੀਬੀ ਸੂਤਰਾਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਉਨ੍ਹਾ ਦੀ ਤਬੀਅਤ ਖਰਾਬ ਚੱਲ ਰਹੀ ਸੀ। ਜ਼ਿਕਰਯੋਗ ਹੈ ਕਿ ਅਡਵਾਨੀ ਜੋੜੇ ਨੇ ਸਾਲ 2014 'ਚ ਆਪਣੀ ਸ਼ਾਦੀ ਦੀ 50ਵੀਂ ਵਰ੍ਹੇਗੰਢ ਮਨਾਈ ਸੀ। ਉਨ੍ਹਾ ਦੇ ਪਰਵਾਰ 'ਚ ਇੱਕ ਬੇਟਾ ਅਤੇ ਇੱਕ ਬੇਟੀ ਹੈ।