ਸੋਨੀਆ ਵਿਰੁੱਧ ਕਾਰਵਾਈ ਕਰ ਸਕਦੈ ਚੋਣ ਕਮਿਸ਼ਨ

ਧਰਮ ਦੇ ਆਧਾਰ ਦੇ ਵੋਟ ਮੰਗਣਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਹਿੰਗਾ ਪੈ ਸਕਦਾ ਹੈ। ਚੋਣ ਕਮਿਸ਼ਨ ਸੋਨੀਆ ਗਾਂਧੀ ਵਿਰੁੱਧ ਕਾਰਵਾਈ ਕਰ ਸਕਦਾ ਹੈ।rnਮੁੱਖ ਚੋਣ ਕਮਿਸ਼ਨਰ ਵੀ ਐਸ ਸੰਪਤ ਨੇ ਵੀਰਵਾਰ ਨੂੰ ਕਿਹਾ ਹੈ ਕਿ ਜੇ ਇਮਾਮ ਬੁਖਾਰੀ ਨਾਲ ਸੋਨੀਆ ਗਾਂਧੀ ਨਾਲ ਮੁਲਾਕਾਤ ਸੰਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਚੋਣ ਕਮਿਸ਼ਨ ਕਾਰਵਾਈ ਕਰ ਸਕਦਾ ਹੈ। ਜਾਮਾ ਮਸਜਿਦ ਦੇ ਇਮਾਮ ਸਈਦ ਅਹਿਮਦ ਬੁਖਾਰੀ ਦੀ ਅਗਵਾਈ ਹੇਠ ਮੁਸਲਮਾਨਾਂ ਦੇ ਇਸ ਵਫ਼ਦ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸੋਨੀਆ ਗਾਂਧੀ ਨੇ ਵਫ਼ਦ ਨੂੰ ਅਪੀਲ ਕੀਤੀ ਸੀ ਕਿ ਧਰਮ ਨਿਰਪੱਖ ਵੋਟਾਂ ਵੰਡ ਨਹੀਂ ਹੋਣੀਆਂ ਚਾਹੀਦੀਆਂ ਹਨ।rnਗਾਜ਼ੀਆਬਾਦ 'ਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਫਿਰਕੂ ਰਾਜਨੀਤੀ ਕਰ ਰਹੇ ਹਨ। ਮੋਦੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਧਰਮ ਦੇ ਆਧਾਰ 'ਤੇ ਵੋਟਾਂ ਮੰਗਣ ਦੇ ਮਾਮਲੇ 'ਚ ਸੋਨੀਆ ਗਾਂਧੀ ਵਿਰੁੱਧ ਕਾਰਵਾਈ ਕਰੇ।rnਮੋਦੀ ਨੇ ਕਿਹਾ ਕਿ ਧਰਮ ਦੇ ਆਧਾਰ 'ਤੇ ਵੋਟਾਂ ਮੰਗਣਾ ਦੇਸ਼ ਦੇ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾ ਦੋਸ਼ ਲਾਇਆ ਕਿ ਕਾਂਗਰਸ ਚੋਣਾਂ 'ਚ ਫ਼ਿਰਕਾਪ੍ਰਸਤੀ ਨੂੰ ਹਵਾ ਦੇਣ ਦੇ ਯਤਨ ਕਰ ਰਹੀ ਹੈ।rnਮੋਦੀ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਹਾਰ ਹੋ ਰਹੀ ਹੈ। ਇਸ ਲਈ ਉਹ ਧਰਮ ਨਿਰਪੱਖਤਾ ਦੇ ਪਰਦੇ ਹੇਠ ਫ਼ਿਰਕੂ ਸਿਆਸਤ ਖੇਡ ਰਹੀ ਹੈ।