ਕਨੱ੍ਹਈਆ ਨੇ ਭੁੱਖ ਹੜਤਾਲ ਛੱਡੀ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵੱਲੋਂ ਸੁਣਾਈ ਸਜ਼ਾ ਦੇ ਵਿਰੋਧ 'ਚ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਕਨੱ੍ਹਈਆ ਕੁਮਾਰ ਨੇ ਭੁੱਖ ਹੜਤਾਲ ਵਾਪਸ ਲੈ ਲਈ ਹੈ, ਜਦਕਿ ਬਾਕੀ ਵਿਦਿਆਰਥੀਆਂ ਦੀ ਭੁੱਖ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਕੈਂਪਸ 'ਚ 9 ਫ਼ਰਵਰੀ ਨੂੰ ਹੋਏ ਵਿਵਾਦਗ੍ਰਸਤ ਪ੍ਰੋਗਰਾਮ ਦੇ ਮਾਮਲੇ 'ਚ ਯੂਨੀਵਰਸਿਟੀ ਵੱਲੋਂ ਦੋਸ਼ੀ ਵਿਦਿਆਰਥੀਆਂ ਨੂੰ ਸਜ਼ਾ ਸੁਣਾਈ ਗਈ ਹੈ, ਜਿਸ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਭੁੱਖ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਕੈਂਪਸ 'ਚ 9 ਫ਼ਰਵਰੀ ਨੂੰ ਹੋਏ ਵਿਵਾਦਗ੍ਰਸਤ ਪ੍ਰੋਗਰਾਮ ਦੇ ਮਾਮਲੇ 'ਚ ਯੂਨੀਵਰਸਿਟੀ ਵੱਲੋਂ ਦੋਸ਼ੀ ਵਿਦਿਆਰਥੀਆਂ ਨੂੰ ਸਜ਼ਾ ਸੁਣਾਈ ਗਈ ਹੈ, ਜਿਸ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਭੁੱਖ ਹੜਤਾਲ ਕੀਤੀ ਹੈ। ਹੁਣ ਤੱਕ 6 ਵਿਦਿਆਰਥੀਆਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ, ਜਦਕਿ 14 ਹੋਰਨਾਂ ਦੀ ਹੜਤਾਲ ਜਾਰੀ ਹੈ। 9 ਫ਼ਰਵਰੀ ਦੇ ਪ੍ਰੋਗਰਾਮ 'ਚ ਕਥਿਤ ਰੂਪ 'ਚ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਸੀ।
ਇਸ ਤੋਂ ਦੇਸ਼ ਧਰੋਹ ਦੇ ਮਾਮਲੇ 'ਚ ਗ੍ਰਿਫ਼ਤਾਰੀ ਮਗਰੋਂ ਜ਼ਮਾਨਤ 'ਤੇ ਰਿਹਾਅ ਹੋਏ ਕਨੱ੍ਹਈਆ ਨੂੰ ਸਰੀਰ 'ਚ ਪਾਣੀ ਦੀ ਕਮੀ ਅਤੇ ਕੀਟੋਸਿਸ ਦੇ ਇਲਾਜ ਮਗਰੋਂ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾ ਦੀ ਸਿਹਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾ ਨੂੰ ਕੁਝ ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ। ਕਨੱ੍ਹਈਆ ਨੇ ਕਿਹਾ ਕਿ ਉਨ੍ਹਾ ਨੇ ਭੁੱਖ ਹੜਤਾਲ ਵਾਪਸ ਲੈ ਲਈ ਹੈ, ਪਰ ਆਪਣਾ ਅੰਦੋਲਨ ਜਾਰੀ ਰੱਖਣਗੇ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬਾਹਰੀ ਲੋਕ ਨਾ ਸੱਦਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਇਸ ਨਾਲ ਕੰਪਲੈਕਸ 'ਚ ਸਿੱਖਿਆ ਦਾ ਮਾਹੌਲ ਅਤੇ ਸ਼ਾਂਤੀ ਵਿਗੜ ਸਕਦੀ ਹੈ। ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੱਲਬਾਤ ਲਈ ਅੱਗੇ ਆਉਣ।