Latest News
ਅਦਾਲਤ ਨੇ ਕੇਜਰੀਵਾਲ ਨੂੰ ਨਾ ਕੀਤਾ ਸੰਮਨ

Published on 08 Jul, 2016 09:33 AM.


ਅੰਮ੍ਰਿਤਸਰ (ਜਸਬੀਰ ਸਿੰਘ)-ਡਰੱਗ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਖਿਲਾਫ ਕੀਤੇ ਗਏ ਮਾਣਹਾਨੀ ਕੇਸ ਦੀ ਸੁਣਵਾਈ ਲਈ ਅਦਾਲਤ ਵੱਲੋਂ ਅਗਲੀ ਤਰੀਕ 18 ਜੁਲਾਈ ਤੈਅ ਕੀਤੀ ਗਈ ਹੈ।ਇਸ ਕੇਸ ਦੀ ਪਿਛਲੀ ਤਰੀਕ 3 ਜੁਲਾਈ ਸੀ। ਪਿਛਲੀ ਤਰੀਕ ਵਿੱਚ ਮਜੀਠੀਆ ਦੇ ਵਕੀਲ ਵੱਲੋਂ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਕੇਜਰੀਵਾਲ ਤੇ ਆਪ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਜਾਣ। ਅਦਾਲਤ ਵੱਲੋਂ ਸੰਮਨ ਜਾਰੀ ਕਰਨ ਬਾਰੇ ਅਗਲੀ ਤਰੀਕ 8 ਜੁਲਾਈ ਰੱਖੀ ਗਈ ਸੀ। ਅੱਜ ਵੀ ਮਜੀਠੀਆ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਪੇਸ਼ ਹੋ ਕੇ ਇਹੀ ਮੰਗ ਕੀਤੀ ਗਈ, ਪਰ ਅਦਾਲਤ ਨੇ ਬਾਅਦ ਦੁਪਹਿਰ ਇਸ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 18 ਜੁਲਾਈ ਪਾ ਦਿੱਤੀ।ਜ਼ਿਕਰਯੋਗ ਹੈ ਕਿ ਕੇਜਰੀਵਾਲ ਤੇ ਹੋਰ ਆਮ ਆਦਮੀ ਪਾਰਟੀ ਲੀਡਰਾਂ ਵੱਲੋਂ ਬਿਕਰਮ ਮਜੀਠੀਆ ਦੇ ਤਾਰ ਡਰੱਗ ਤਸਕਰਾਂ ਨਾਲ ਹੋਣ ਦੇ ਦਿੱਤੇ ਗਏ ਬਿਆਨਾਂ ਤੋਂ ਬਾਅਦ ਮਜੀਠੀਆ ਨੇ ਉਕਤ ਲੀਡਰਾਂ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਫਿਰ ਕਿਹਾ ਸੀ ਕਿ ਉਹ ਮਜੀਠੀਆ ਖਿਲਾਫ ਵਾਰ-ਵਾਰ ਅਜਿਹੀ ਬਿਆਨਬਾਜ਼ੀ ਕਰਦੇ ਰਹਿਣਗੇ।

410 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper