ਚੋਣ ਸੁਧਾਰਾਂ ਬਾਰੇ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ : ਸੀ ਪੀ ਆਈ


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸੀ ਪੀ ਆਈ ਦੀ ਕੇਂਦਰੀ ਕਮੇਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਸੁਧਾਰਾਂ ਅਤੇ ਚੋਣਾਂ 'ਚ ਪੈਸੇ ਦੀ ਭੂਮਿਕਾ ਬਾਰੇ ਦਿੱਤਾ ਗਿਆ ਬਿਆਨ ਬੇਹੱਦ ਅਹਿਮ ਹੈ। ਸੀ ਪੀ ਆਈ ਅਤੇ ਹੋਰ ਖੱਬੀਆਂ ਪਾਰਟੀਆਂ ਪਹਿਲਾਂ ਹੀ ਚੋਣ ਸੁਧਾਰਾਂ 'ਤੇ ਜ਼ੋਰ ਦਿੰਦੀਆਂ ਆ ਰਹੀਆਂ ਹਨ।
ਪਾਰਟੀ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਚੋਣ ਸੁਧਾਰਾਂ ਬਾਰੇ ਗੰਭੀਰ ਹਨ ਤਾਂ ਉਹਨਾ ਨੂੰ ਇਸ ਮੁੱਦੇ 'ਤੇ ਵਿਚਾਰ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਅਤੇ ਨਾਲ ਦੀ ਨਾਲ ਚੋਣ ਕਮਿਸ਼ਨ ਨੂੰ ਵੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ।