Latest News
ਈ ਸੀ ਦੇ ਨੋਟਿਸ ਦਾ ਨਹੀਂ ਦਿੱਤਾ ਜਵਾਬ
ਬੀ ਜੇ ਪੀ ਦੇ ਜਨਰਲ ਸਕੱਤਰ ਅਤੇ ਮੋਦੀ ਦੇ ਨਜ਼ਦੀਕੀ ਅਮਿਤ ਸ਼ਾਹ ਨੇ ਭੜਕਾਊ ਭਾਸ਼ਣ ਮਾਮਲੇ ਵਿੱਚ ਹੁਣ ਤੱਕ ਚੋਣ ਕਮਿਸ਼ਨ ਨੂੰ ਆਪਣਾ ਜਵਾਬ ਨਹੀਂ ਭੇਜਿਆ ਹੈ। ਚੋਣ ਕਮਿਸ਼ਨ ਨੂੰ ਹੁਣ ਵੀ ਅਮਿਤ ਸ਼ਾਹ ਦੇ ਜਵਾਬ ਦਾ ਇੰਤਜ਼ਾਰ ਹੈ। ਅਮਿਤ ਸ਼ਾਹ ਦੇ ਬਦਲਾ ਲੈਣ ਵਾਲੇ ਬਿਆਨ ਨੂੰ ਚੋਣ ਜ਼ਾਬਤੇ ਦਾ ਉਲੰਘਣ ਦੱਸਦੇ ਹੋਏ ਨੋਟਿਸ ਜਾਰੀ ਕੀਤਾ ਸੀ ਅਤੇ ਨੋਟਿਸ ਦਾ ਜਵਾਬ ਦੇਣ ਲਈ ਸ਼ਨੀਵਾਰ ਸ਼ਾਮ 5 ਵਜੇ ਦਾ ਸਮਾਂ ਦਿੱਤਾ ਸੀ। ਅਮਿਤ ਸ਼ਾਹ ਨੂੰ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪਹਿਲੀ ਨਜ਼ਰ ਵਿੱਚ ਉਨ੍ਹਾ ਦੇ ਬਿਆਨਾਂ ਤੋਂ ਲੱਗਦਾ ਹੈ ਕਿ ਉਨ੍ਹਾ ਦੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਆਲੋਚਨਾਵਾਂ ਕੀਤੀਆਂ। ਵੋਟ ਪਾਉਣ ਲਈ ਜਾਤੀ ਅਤੇ ਭਾਈਚਾਰੇ ਨੂੰ ਅਪੀਲ ਕੀਤੀ ਅਤੇ ਅਜਿਹੀਆਂ ਗਤੀਵਿਧੀਆਂ \'ਚ ਸਾਮਲ ਰਹੇ ਜਿਨ੍ਹਾਂ ਨਾਲ ਜਾਤੀ, ਭਾਈਚਾਰਾ, ਧਰਮ ਜਾਂ ਭਾਸ਼ਾ ਦੇ ਆਧਾਰ \'ਤੇ ਤਨਾਓ ਫੈਲ ਸਕਦਾ ਸੀ। ਚੋਣ ਕਮਿਸ਼ਨ ਨੇ ਆਪਣੇ ਨੋਟਿਸ ਵਿੱਚ ਅਮਿਤ ਸ਼ਾਹ ਦੇ ਬਿਜਨੌਰ, ਸ਼ਾਮਲੀ ਅਤੇ ਮੁਜ਼ੱਫਰਨਗਰ ਵਿੱਚ ਦਿੱਤੇ ਗਏ ਬਿਆਨਾਂ ਦਾ ਜ਼ਿਕਰ ਵੀ ਕੀਤਾ ਹੈ।

128 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper